ਮਾਛੀਵਾੜਾ ਸਾਹਿਬ, 2 ਫਰਵਰੀ (ਮਨੋਜ ਕੁਮਾਰ)-ਇਲਾਕੇ ਵਿਚ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ, ਆਸਥਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਪਾਵਨ ਦਿਹਾੜੇ ਸਬੰਧੀ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਸਵੇਰੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮੀਆਂ ਮੁਹੱਲਾ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਨਾਲ ਹੋਈ | ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਸ਼ਹਿਰ ਵਾਸੀਆਂ ਵਲੋਂ ਥਾਂ-ਥਾਂ 'ਤੇ ਨਗਰ ਕੀਰਤਨ ਦਾ ਸਨਮਾਨ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ ਗਈ |