19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਦੀਵਾਨ ਸਜਾਏ

Ad Position 21
No active advertisement
ਅਜੀਤ ਡੈਸਕ 03-02-2026
ਸਾਹਨੇਵਾਲ, 2 ਫਰਵਰੀ (ਹਨੀ ਚਾਠਲੀ)-ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਕੁਹਾੜਾ ਰੋਡ, ਸਾਹਨੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਕੌਲ ਅਤੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ, ਗਿਆਨੀ ਕੁਲਦੀਪ ਸਿੰਘ, ਭਾਈ ਚਰਨਜੀਤ ਸਿੰਘ ਖ਼ਾਲਸਾ ਅਤੇ ਬਾਬਾ ਬੇਅੰਤ ਸਿੰਘ ਟਿੱਬੀ ਸਾਹਿਬ ਵਾਲਿਆਂ ਨੇ ਕੀਰਤਨੀ ਜਥੇ ਰਾਹੀਂ ਗੁਰਬਾਣੀ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਪ੍ਰਬੰਧਕ ਕਮੇਟੀ ਨੇ ਆਈਆਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਅੰਤ ਵਿਚ ਪ੍ਰਧਾਨ ਗੁਰਦੀਪ ਸਿੰਘ ਕੌਲ, ਬਾਬਾ ਗੁਰਦੇਵ ਸਿੰਘ ਕਾਰ ਸੇਵਾ ਵਾਲੇ ਅਤੇ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਨੇ ਸੰਗਤਾਂ ਨੂੰ ਵਧਾਈ ਦਿੱਤੀ | ਇਸ ਮੌਕੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ, ਪ੍ਰਧਾਨ ਰਾਜਦੀਪ ਭਾਟੀਆ, ਕੈਪਟਨ ਸੁਖਜੀਤ ਸਿੰਘ ਹਰਾ, ਪ੍ਰਧਾਨ ਪੂਜਾ ਰਾਣੀ, ਕਾਂਗਰਸ ਦੇ ਹਲਕਾ ਸਾਹਨੇਵਾਲ ਇੰਚਾਰਜ ਵਿਕਰਮ ਸਿੰਘ ਬਾਜਵਾ, ਰਮੇਸ਼ ਕੁਮਾਰ ਪੱਪੂ, ਸਵਰਨ ਸਿੰਘ ਸੰਧੂ, ਗੁਰਬਚਨ ਸਿੰਘ, ਰਸ਼ਪਾਲ ਸਿੰਘ, ਪ੍ਰਧਾਨ ਲਾਲੀ ਹਰਾ, ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ, ਬੱਬੂ ਬਿਰਦੀ, ਸਤਵਿੰਦਰ ਸਿੰਘ ਹੈਪੀ, ਕੌਂਸਲਰ ਸਵਰਨਜੀਤ ਕੌਰ ਗਿੱਲ, ਕੌਂਸਲਰ ਕੁਲਵਿੰਦਰ ਸਿੰਘ ਕਾਲਾ, ਕੁਲਦੀਪ ਐਰੀ, ਕੌਂਸਲਰ ਪਲਵਿੰਦਰ ਸਿੰਘ ਸੰਧੂ, ਕੌਂਸਲਰ ਅਮਨ ਪਨੇਸਰ, ਰਵਿੰਦਰ ਸਿੰਘ ਖ਼ਾਲਸਾ, ਦੀਪਕ ਕੁਮਾਰ ਦੀਨੂੰ, ਵਿਸ਼ਾਲ ਬੇਗੜਾ, ਲਾਭ ਸਿੰਘ, ਅਰੁਣ ਬਠਲਾ, ਕੌਂਸਲਰ ਪਲਵਿੰਦਰ ਸਿੰਘ ਸੰਧੂ, ਬਲਵੰਤ ਸਿੰਘ, ਦਲਜੀਤ ਸਿੰਘ ਚੌਹਾਨ, ਦਲਜੀਤ ਸਿੰਘ ਸੁੱਖਾ, ਭਿੰਦਰ ਸਿੰਘ ਕਾਲਾ, ਕਰਤਾਰ ਸਿੰਘ, ਕੁਲਦੀਪ ਸਿੰਘ ਕੌਲ, ਮਨਜਿੰਦਰ ਸਿੰਘ ਭੋਲਾ, ਓਮ ਪ੍ਰਕਾਸ਼ ਗੋਇਲ, ਬਿੱਕਰ ਸਿੰਘ ਨੱਤ, ਸਤਿੰਦਰ ਸਿੰਘ ਤਾਜਪੁਰੀ, ਡਾ. ਕੱਦੋਂ, ਮੰਗਤ ਸਿੰਘ ਮੰਗਾ, ਕੇਸਰ ਸਿੰਘ, ਸੋਮਾ ਸਿੰਘ, ਨਾਜ਼ਰ ਸਿੰਘ, ਪ੍ਰਧਾਨ ਬਲਜੀਤ ਸਿੰਘ ਹਰਾ, ਵਾਈਸ ਪ੍ਰਧਾਨ ਮਲਕੀਤ ਸਿੰਘ ਹਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁ. ਰਾੜਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਹਾੜਾ ਮਨਾਇਆ
Ad Position 24