19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁ. ਰਾੜਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 03-02-2026
ਰਾੜਾ ਸਾਹਿਬ, 2 ਫਰਵਰੀ (ਸੁਖਵੀਰ ਸਿੰਘ ਚਣਕੋਈਆਂ)-ਰੂਹਾਨੀਅਤ ਦੇ ਕੇਂਦਰ ਗੁ. ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਸ਼੍ਰੀ ਗੁਰੂ ਹਰਿਰਾਇ ਸਾਹਿਬ ਤੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗੁਰਮਤਿ ਸਮਾਗਮ ਵਿੱਚ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ ਅਤੇ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ ਨੇ ਸੰਗਤਾਂ ਦੇ ਮੁਖਾਤਬ ਹੰੁਦਿਆਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਸਮਾਗਮ ਵਿੱਚ ਮੁੱਖ ਕਥਾ ਵਾਚਕ ਬਾਬਾ ਅਮਰ ਸਿੰਘ, ਭਾਈ ਜਸਵੀਰ ਸਿੰਘ ਕੋਹਲੀ ਅਤੇ ਰਾਗੀ ਭਾਈ ਤਰਲੋਚਨ ਸਿੰਘ ਦੋਰਾਹਾ ਆਦਿ ਤੋਂ ਇਲਾਵਾ ਵੱਖ-ਵੱਖ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਸ਼ਬਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ | ਸੰਗਤਾਂ ਦਾ ਧੰਨਵਾਦ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਭਾਈ ਹਰਪ੍ਰੀਤ ਸਿੰਘ ਬੁਟਾਹਰੀ ਵਲੋਂ ਕੀਤਾ ਗਿਆ | ਇਸ ਮੌਕੇ ਗਿਆਨੀ ਅਜਵਿੰਦਰ ਸਿੰਘ, ਭਾਈ ਹਰਚੰਦ ਸਿੰਘ ਚੰਡੀਗੜ੍ਹ ਜਥੇਦਾਰ ਭਾਈ ਬਾਵਾ ਸਿੰਘ, ਬਾਬਾ ਜਰਨੈਲ ਸਿੰਘ, ਭਾਈ ਗੁਰਨਾਮ ਸਿੰਘ ਅੜੈਚਾ, ਪਿ੍ੰਸੀਪਲ ਗੁਰਨਾਮ ਕੌਰ ਚੰਡੀਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਰਾਜਨੀਤਿਕ ਤੇ ਸਮਾਜਿਕ ਆਗੂ ਨਤਮਸਤਕ ਹੋਏ |
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਪਾਕਿ ਤੋਂ ਆਏ ਹਿੰਦੂ ਸ਼ਰਨਾਰਥੀਆਂ ਦੇ ਵਿਸਥਾਪਨ 'ਤੇ ਲਾਈ ਰੋਕ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਦੀਵਾਨ ਸਜਾਏ
Ad Position 24