19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪਿੰਡ ਭੀਖੀ ਤੋਂ ਅਣਪਛਾਤੀ ਲਾਸ਼ ਬਰਾਮਦ

Ad Position 21
No active advertisement
ਅਜੀਤ ਡੈਸਕ 03-02-2026
ਮਲੌਦ, 2 ਫਰਵਰੀ (ਦਿਲਬਾਗ ਸਿੰਘ ਚਾਪੜਾ)-ਥਾਣਾ ਮਲੌਦ ਅਧੀਨ ਪੈਂਦੀ ਪੁਲਿਸ ਚੌਂਕੀ ਸਿਆੜ੍ਹ ਦੇ ਪਿੰਡ ਭੀਖੀ ਤੋਂ ਪੁਲਿਸ ਨੂੰ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ | ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਲਗਭਗ 24-25 ਸਾਲ ਦੀ ਉਮਰ ਦੇ ਨੌਜਵਾਨ ਦੀ ਲਾਸ਼ ਪਿੰਡ ਭੀਖੀ ਦੇ ਕਿਸਾਨ ਗੁਰਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਭੀਖੀ ਦੀ ਮੋਟਰ ਤੋਂ ਮਿਲੀ ਹੈ, ਜਿਸ ਦੀ ਪਹਿਚਾਣ ਨਹੀਂ ਹੋ ਸਕੀ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੇ ਲਗੇ ਤੇ ਖੱਬੇ ਪਾਸੇ ਟੈਟੂ ਬਣਿਆ ਹੋਇਆ ਹੈ ਅਤੇ ਉਸ ਦੀ ਲਾਸ਼ ਨੂੰ ਪਹਿਚਾਣ ਲਈ 72 ਘੰਟੇ ਲਈ ਸਿਵਲ ਹਸਪਤਾਲ ਪਾਇਲ ਵਿਖੇ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਿ੍ਤਕ ਦੇ ਵਾਰਿਸਾਂ ਦਾ ਪਤਾ ਲਗਾਉਣ ਅਤੇ ਹੋਰ ਸੁਰਾਗ ਪਤਾ ਕਰਨ ਲਈ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਅਨੁਸਾਰ ਕੀਤੀ ਜਾ ਸਕੇਗੀ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਸਭਾਵਾਂ ਲਈ ਚੰਗੇ ਅਕਸ ਵਾਲੇ ਲੋਕਾਂ ਦੀ ਚੋਣ ਕਰਨੀ ਸਮੇਂ ਦੀ ਮੁੱਖ ਲੋੜ- ਅਵਤਾਰ ਸਿੰਘ ਜਰਗੜੀ ਅਗਲੀ ਖ਼ਬਰ ਸੁਖਬੀਰ ਵਲੋਂ ਚੰਡੀਗੜ੍ਹ ਅਦਾਲਤ 'ਚ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ
Ad Position 24