19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

273 ਗ੍ਰਾਮ ਹੈਰੋਇਨ, 61 ਗ੍ਰਾਮ ਆਈਸ ਅਤੇ 60,000 ਡਰੱਗ ਮਨੀ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 03-02-2026
ਕੁਹਾੜਾ, 2 ਫਰਵਰੀ (ਸੰਦੀਪ ਸਿੰਘ ਕੁਹਾੜਾ)-ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਅਧੀਨ ਇੰਦਰਜੀਤ ਸਿੰਘ ਸਹਾਇਕ ਕਮਿਸ਼ਨਰ ਪੁਲਿਸ ਇੰਡਸਟਰੀ ਏਰੀਆ-ਏ ਅਤੇ ਇੰਸਪੈਕਟਰ ਪਰਮਦੀਪ ਸਿੰਘ ਮੁੱਖ ਅਫ਼ਸਰ ਥਾਣਾ ਕੂੰਮਕਲਾਂ ਦੀ ਅਗਵਾਈ ਹੇਠ ਪੁਲਿਸ ਚੌਕੀ ਕਟਾਣੀ ਕਲਾਂ ਦੀ ਟੀਮ ਵਲੋਂ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਜਿਸ ਦੀ ਪਹਿਚਾਣ ਤਰਨਵੀਰ ਸਿੰਘ ਉਰਫ਼ ਧੰਨਾ ਪੁੱਤਰ ਲੇਟ ਮੰਗਤ ਸਿੰਘ ਵਾਸੀ ਪਿੰਡ ਨੀਲੋਂ ਕਲਾਂ, ਥਾਣਾ ਸਮਰਾਲਾ ਵਜੋਂ ਹੋਈ | ਇਸ ਸਬੰਧੀ ਜਾਣਕਾਰੀ ਦੇਣ ਸਮੇਂ ਏ. ਸੀ. ਪੀ. ਇੰਦਰਜੀਤ ਸਿੰਘ, ਥਾਣਾ ਮੁਖੀ ਪਰਮਦੀਪ ਸਿੰਘ ਅਤੇ ਚੌਂਕੀ ਇੰਚਾਰਜ ਸਬ ਇੰਸਪੈਕਟਰ ਸੁਰਜੀਤ ਸਿੰਘ ਸੈਣੀ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਵਿਅਕਤੀ ਨਸ਼ਾ ਵੇਚਣ ਦਾ ਆਦੀ ਹੈ ਅਤੇ ਆਪਣੀ ਕਾਲੇ ਰੰਗ ਦੀ ਵਰਨਾ ਕਾਰ ਵਿਚ ਸਵਾਰ ਹੋ ਕੇ ਮਾਛੀਵਾੜਾ ਰੋਡ ਤੋਂ ਕੁਹਾੜਾ ਚੌਂਕ ਵੱਲ ਨਸ਼ਾ ਵੇਚਣ ਲਈ ਆ ਰਿਹਾ ਹੈ | ਜਿਸ 'ਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰ ਉਸ ਪਾਸੋਂ ਹੈਰੋਇਨ, ਆਈਸ ਅਤੇ ਡਰੱਗ ਮਨੀ ਬਰਾਮਦ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਚੌਂਕੀ ਇੰਚਾਰਜ ਸਬ ਇੰਸਪੈਕਟਰ ਸੁਰਜੀਤ ਸਿੰਘ ਸੈਣੀ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਉਕਤ ਵਿਅਕਤੀ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ 4 ਮੁਕੱਦਮੇ ਦਰਜ ਹਨ |
Ad Position 22
No active advertisement
ਪਿਛਲੀ ਖ਼ਬਰ ਏ. ਐਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਵਿਚ ਯੁਕਤੀ ਇਨੋਵੇਸ਼ਨ ਰਿਪੋਜ਼ਟਰੀ ਬਾਰੇ ਜਾਗਰੂਕਤਾ ਸੈਸ਼ਨ ਪ੍ਰੋਗਰਾਮ ਅਗਲੀ ਖ਼ਬਰ ਖੇਤੀਬਾੜੀ ਸਭਾਵਾਂ ਲਈ ਚੰਗੇ ਅਕਸ ਵਾਲੇ ਲੋਕਾਂ ਦੀ ਚੋਣ ਕਰਨੀ ਸਮੇਂ ਦੀ ਮੁੱਖ ਲੋੜ- ਅਵਤਾਰ ਸਿੰਘ ਜਰਗੜੀ
Ad Position 24