19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਏ. ਐਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਵਿਚ ਯੁਕਤੀ ਇਨੋਵੇਸ਼ਨ ਰਿਪੋਜ਼ਟਰੀ ਬਾਰੇ ਜਾਗਰੂਕਤਾ ਸੈਸ਼ਨ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 03-02-2026
ਖੰਨਾ, 2 ਫਰਵਰੀ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਵਿਚ ਇੰਸਟੀਟਿਊਸ਼ਨਜ਼ ਇਨੋਵੇਸ਼ਨ ਕੌਂਸਲ ਵੱਲੋਂ ਯੁਕਤੀ ਇਨੋਵੇਸ਼ਨ ਰਿਪੋਜ਼ਟਰੀ ਵਿਸ਼ੇ ਤੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਯੁਕਤੀ ਪੋਰਟਲ ਬਾਰੇ ਜਾਣਕਾਰੀ ਦੇਣਾ ਅਤੇ ਨਵੀਨਤਾਵਾਂ ਨੂੰ ਰਾਸ਼ਟਰੀ ਪੱਧਰ ਤੇ ਦਰਜ ਕਰਨ ਦੀ ਪ੍ਰਕਿਰਿਆ ਨਾਲ ਜਾਣੂ ਕਰਵਾਉਣਾ ਸੀ | ਪ੍ਰੋਗਰਾਮ ਦੌਰਾਨ ਯੁਕਤੀ ਪੋਰਟਲ ਨਾਲ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ | ਵੱਖ ਵੱਖ ਨਵੀਨਤਾਵਾਂ ਅਤੇ ਨਵੀਨਤਾ ਨੂੰ ਅਪਲੋਡ ਕਰਨ ਦੀ ਪ੍ਰਕਿਰਿਆ, ਵੈਲੀਡੇਸ਼ਨ ਦਿਸ਼ਾ-ਨਿਰਦੇਸ਼ ਅਤੇ ਪ੍ਰਸ਼ਨ ਉੱਤਰ ਸੈਸ਼ਨ 'ਤੇ ਵੀ ਚਰਚਾ ਕੀਤੀ ਗਈ | ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਯੁਕਤੀ ਇਨੋਵੇਸ਼ਨ ਰਿਪੋਜ਼ਟਰੀ ਇਕ ਮਹੱਤਵਪੂਰਨ ਪਲੇਟਫਾਰਮ ਹੈ, ਜੋ ਵਿਦਿਆਰਥੀਆਂ ਦੀਆਂ ਨਵੀਨ ਸੋਚਾਂ ਨੂੰ ਪਛਾਣ ਦਿਵਾਉਣ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ | ਪ੍ਰੋਫੈਸਰ ਜਸ਼ਨਪ੍ਰੀਤ ਕੌਰ ਨੇ ਕਿਹਾ ਕਿ ਅਜਿਹੇ ਪਲੇਟਫਾਰਮ ਵਿਦਿਆਰਥੀਆਂ ਨੂੰ ਸਟਾਰਟਅਪ ਅਤੇ ਰਿਸਰਚ ਵੱਲ ਪ੍ਰੇਰਿਤ ਕਰਦੇ ਹਨ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਨ ਦਾ ਮੌਕਾ ਦਿੰਦੇ ਹਨ | ਅੰਤ ਵਿੱਚ ਪ੍ਰੋਫੈਸਰ ਹੀਨਾ ਨੇ ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ, ਸਟਾਫ਼ ਮੈਂਬਰਾਂ ਅਤੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੰਗਾ ਖ਼ਾਲਸਾ ਕਾਲਜ ਦੇ ਜੂਆਲੋਜੀ ਵਿਭਾਗ ਵਲੋਂ ਢੀਂਗਰੀ ਤੇ ਚਿੱਟੀ ਬਟਨ ਖੁੰਬਾਂ ਦੀ ਕਾਸ਼ਤ ਬਾਰੇ ਵਿਸ਼ੇਸ਼ ਟ੍ਰੇਨ... ਅਗਲੀ ਖ਼ਬਰ 273 ਗ੍ਰਾਮ ਹੈਰੋਇਨ, 61 ਗ੍ਰਾਮ ਆਈਸ ਅਤੇ 60,000 ਡਰੱਗ ਮਨੀ ਸਮੇਤ ਇਕ ਕਾਬੂ
Ad Position 24