19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ 'ਚ ਭਾਈ ਗੁਰਪ੍ਰੀਤ ਸਿੰਘ ਨੇ ਕੀਤੀ ਕਥਾ

Ad Position 21
No active advertisement
ਅਜੀਤ ਡੈਸਕ 03-02-2026
ਮਾਛੀਵਾੜਾ ਸਾਹਿਬ, 2 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਸੱਤਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਇਲਾਕੇ ਦੀਆਂ ਸੰਗਤਾਂ ਅਤੇ ਐੱਸ. ਜੀ. ਪੀ. ਸੀ. ਦੇ ਸਹਿਯੋਗ ਸਦਕਾ ਕਰਵਾਏ ਗਏ ਧਾਰਮਿਕ ਸਮਾਰੋਹ ਦੀ ਸ਼ੁਰੂਆਤ ਮੌਕੇ ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਅਤੇ ਭਾਈ ਗੁਰਵਿੰਦਰ ਸਿੰਘ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਉਪਰੰਤ ਭਾਈ ਗੁਰਪ੍ਰੀਤ ਸਿੰਘ ਵਲੋਂ ਸੰਗਤਾਂ ਨੂੰ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੀਵਨ ਦੇ ਪ੍ਰਸੰਗ ਸਰਵਣ ਕਰਵਾਏ | ਇਸ ਮੌਕੇ ਬਾਬਾ ਮੋਹਣ ਸਿੰਘ, ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ, ਪ੍ਰਧਾਨ ਜਸਵੀਰ ਢਿੱਲੋਂ, ਹਰਦੀਪ ਸਿੰਘ ਗੁਰੂਗੜ੍ਹ, ਜੋਗਿੰਦਰ ਸਿੰਘ ਪੱਪੀ, ਭਾਈ ਅਮਰਜੀਤ ਸਿੰਘ, ਲੰਗਰ ਇੰਚਾਰਜ ਬਿੰਦਰ ਸਿੰਘ, ਹਰਬੰਤ ਸਿੰਘ ਮੁੱਤੋਂ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਦੌਲਤਪੁਰ ਵਿਖੇ ਗੁਰਬਾਣੀ ਕੰਠ ਅਤੇ ਸ਼ੁੱਧ ਉਚਾਰਨ ਮੁਕਾਬਲੇ 6 ਤੋਂ ਅਗਲੀ ਖ਼ਬਰ ਮੁਕਤੀ ਧਾਮ ਸ਼ਿਵ ਧਾਮ ਮੰਦਰ ਦੀ ਸਾਲਾਨਾ ਮੀਟਿੰਗ -ਪਵਨ ਅਰੋੜਾ ਪ੍ਰਧਾਨ ਅਤੇ ਸੁਸ਼ੀਲ ਲੂਥਰਾ ਚੇਅਰਮੈਨ ਚੁਣੇ
Ad Position 24