19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪਿੰਡ ਦੌਲਤਪੁਰ ਵਿਖੇ ਗੁਰਬਾਣੀ ਕੰਠ ਅਤੇ ਸ਼ੁੱਧ ਉਚਾਰਨ ਮੁਕਾਬਲੇ 6 ਤੋਂ

Ad Position 21
No active advertisement
ਅਜੀਤ ਡੈਸਕ 03-02-2026
ਮਲੌਦ, 2 ਫਰਵਰੀ (ਦਿਲਬਾਗ ਸਿੰਘ ਚਾਪੜਾ)- ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਨਵੇਂ ਦਰਬਾਰ ਸਾਹਿਬ ਦੇ ਉਦਘਾਟਨ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਿਖਾਰੀ ਵਿੱਦਿਆ ਮਾਰਤੰਡ ਭਾਈ ਗੁਰਦਾਸ ਜੀ ਦੀ ਯਾਦ ਨੂੰ ਸਮਰਪਿਤ ਜਪੁਜੀ ਸਾਹਿਬ ਕੰਠ ਅਤੇ ਸ਼ੁੱਧ ਉਚਾਰਣ ਮੁਕਾਬਲੇ 6 ਤੋਂ 8 ਫਰਵਰੀ ਤੱਕ ਕਰਵਾਏ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਹ ਮੁਕਾਬਲੇ ਵੱਖ ਵੱਖ ਉਮਰ ਵਰਗਾਂ ਵਿਚ ਕਰਵਾਏ ਜਾ ਰਹੇ ਹਨ, ਜਿਸ ਵਿਚ ਪਹਿਲੇ ਦਿਨ 6 ਫਰਵਰੀ ਦਿਨ ਸ਼ੁੱਕਰਵਾਰ ਨੂੰ 12 ਸਾਲ ਉਮਰ ਤੱਕ ਦੇ ਬੱਚਿਆਂ ਦੇ ਪੰਜ ਪਉੜੀਆਂ ਜਪੁਜੀ ਸਾਹਿਬ ਦੇ ਪਾਠ ਦੇ ਮੁਕਾਬਲੇ ਹੋਣਗੇ | ਜਿਸ ਦੇ ਪਹਿਲੇ 25 ਜੇਤੂ ਬੱਚਿਆਂ ਨੂੰ 500 ਰੁਪਏ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ | 7 ਫਰਵਰੀ ਦਿਨ ਸ਼ਨੀਵਾਰ ਨੂੰ 25 ਸਾਲ ਤੱਕ ਦੇ ਨੌਜਵਾਨਾਂ ਦੇ ਜਪੁਜੀ ਸਾਹਿਬ ਪੜ੍ਹ ਕੇ ਸ਼ੁੱਧ ਉਚਾਰਨ ਕਰਨ ਦੇ ਮੁਕਾਬਲੇ ਹੋਣਗੇ, 8 ਫਰਵਰੀ ਦਿਨ ਐਤਵਾਰ ਨੂੰ 40 ਸਾਲ ਤੱਕ ਉਮਰ ਦੇ ਵਿਅਕਤੀਆਂ ਦੇ ਜਪੁਜੀ ਸਾਹਿਬ ਅਤੇ ਅਨੰਦੁ ਸਾਹਿਬ ਦਾ ਸ਼ੁੱਧ ਅਤੇ ਕੰਠ ਉਚਾਰਨ ਮੁਕਾਬਲਾ ਹੋਵੇਗਾ | ਪ੍ਰਬੰਧਕਾਂ ਨੇ ਦੱਸਿਆ ਕਿ ਇੰਨ੍ਹਾ ਸਮਾਗਮਾਂ ਦੌਰਾਨ ਵੱਖ ਵੱਖ ਗੁਰੂ ਘਰਾਂ, ਸੰਪਰਦਾਵਾਂ ਅਤੇ ਧਾਰਮਿਕ ਸੰਸਥਾਵਾਂ ਤੋਂ ਸੰਤ ਮਹਾਂਪੁਰਖ ਅਤੇ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ |
Ad Position 22
No active advertisement
ਪਿਛਲੀ ਖ਼ਬਰ ਡੇਹਲੋਂ ਗੁਰਦੁਆਰਾ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ 'ਚ ਭਾਈ ਗੁਰਪ੍ਰੀਤ ਸਿੰਘ ਨੇ ਕੀਤੀ ਕਥਾ
Ad Position 24