ਡੇਹਲੋਂ, 2 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਡੇਹਲੋਂ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਹਜ਼ੂਰੀ ਰਾਗੀ ਜਥਾ ਭਾਈ ਗੁਰਵਿੰਦਰ ਸਿੰਘ, ਜਗਜੀਤ ਸਿੰਘ, ਜਤਿੰਦਰ ਸਿੰਘ, ਜਸਕੀਰਤ ਸਿੰਘ, ਅਮਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ | ਇਸ ਸਮੇਂ ਬੀਬੀ ਕੁਲਜੀਤ ਕੌਰ ਖ਼ਾਲਸਾ ਦੇ ਜਥੇ ਵਲੋਂ ਗੁਰੂ ਰਵਿਦਾਸ ਜੀ ਦੇ ਜੀਵਨ ਇਤਿਹਾਸ ਨੂੰ ਸਰਵਣ ਕਰਵਾਉਂਦਿਆਂ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਅਖੀਰ ਵਿਚ ਮੈਨੇਜਰ ਜਸਵਿੰਦਰ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਸਮੇਂ ਬਚਿੱਤਰ ਸਿੰਘ ਪ੍ਰਧਾਨ, ਰਜਿੰਦਰ ਸਿੰਘ ਮੀਤ ਪ੍ਰਧਾਨ, ਸਾਬਕਾ ਸਰਪੰਚ ਸੁੱਚਾ ਸਿੰਘ, ਮੈਂਬਰ ਜਗਦੀਪ ਸਿੰਘ, ਸੈਕਟਰੀ ਜਸਵੀਰ ਸਿੰਘ, ਜਸਪਾਲ ਸਿੰਘ ਪ੍ਰਧਾਨ ਬਾਬਾ ਸੰਗਤ ਸਿੰਘ ਸੇਵਾ ਫਾੳਾੂਡੇਸ਼ਨ, ਅੰਮਿ੍ਤਪਾਲ ਸਿੰਘ, ਮਨਦੀਪ ਸਿੰਘ, ਸੁਖਦੇਵ ਸਿੰਘ, ਗੁਰਸੇਵਕ ਸਿੰਘ, ਗੁਰਜੀਤ ਸਿੰਘ, ਰਣਜੀਤ ਸਿੰਘ, ਮਾਸਟਰ ਬਲਦੇਵ ਸਿੰਘ, ਮਾਸਟਰ ਪ੍ਰੇਮ ਸਿੰਘ, ਲਵਪ੍ਰੀਤ ਸਿੰਘ, ਜੋਗਿੰਦਰ ਸਿੰਘ, ਸਰਪੰਚ ਪਰਮਦੀਪ ਸਿੰਘ ਦੀਪਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਦੀਪ ਸਿੰਘ ਬਿੱਟੂ, ਜਗਰੂਪ ਸਿੰਘ ਬਲਾਕ ਸੰਮਤੀ ਮੈਂਬਰ, ਸਿਕੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਜੱਸੀ ਪੰਚ, ਰਵੀ ਪੰਚ, ਰਸ਼ਪਾਲ ਸਿੰਘ ਪੰਚ ਸਮੇਤ ਹਾਜ਼ਰ ਸਨ |