ਰਾੜਾ ਸਾਹਿਬ, 2 ਫਰਵਰੀ (ਸੁਖਵੀਰ ਸਿੰਘ ਚਣਕੋਈਆਂ)-ਪਿੰਡ ਘੁਡਾਣੀ ਕਲ੍ਹਾਂ ਗੁ. ਰਵਿਦਾਸ ਸਾਹਿਬ ਜੀ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਾਂਝੇ ਸਹਿਯੋਗ ਸਦਕਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਅਤੇ ਅੱਜ ਗੁ. ਸਾਹਿਬ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਭਾਈ ਦਲਜੀਤ ਸਿੰਘ ਰੌਣੀ ਵਲੋਂ ਜਥੇ ਸਮੇਤ ਕੀਰਤਨ ਵਿਖਿਆਨ ਕੀਤਾ ਗਿਆ, ਜਦਕਿ ਢਾਡੀ ਸ਼ੇਰ ਸਿੰਘ ਬਟੂਹਾ ਦੇ ਜੱਥੇ ਵੱਲੋਂ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਵਿੱਚ ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ | ਬੀਬੀ ਰਮਨਜੀਤ ਕੌਰ ਗਿਆਸਪੁਰਾ ਆਦਿ ਸਮੇਤ ਸਰਪੰਚ ਗੁਰਿੰਦਰ ਸਿੰਘ ਘੁਡਾਣੀ ਕਲ੍ਹਾਂ, ਮਨਦੀਪ ਸ਼ਰਮਾ ਘੁਡਾਣੀ ਕਲ੍ਹਾਂ, ਆਪ ਆਗੂ ਅਵਤਾਰ ਸਿੰਘ ਘੁਡਾਣੀ ਕਲ੍ਹਾਂ, ਜਥੇਦਾਰ ਦੀਦਾਰ ਸਿੰਘ ਆਦਿ ਆਗੂ ਵੀ ਨਤਮਸਤਕ ਹੋਏ | ਗੁ. ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵੀਰ ਸਿੰਘ ਵੱਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਦਾ ਸਨਮਾਨ ਦਿੱਤਾ ਗਿਆ | ਮੰਚ ਸੰਚਾਲਕ ਬੰਤ ਸਿੰਘ ਘੁਡਾਣੀ ਕਲ੍ਹਾਂ ਵੱਲੋਂ ਸਮੂਹ ਹਾਜਰੀਨ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਹੰਸਰਾਜ ਸਿੰਘ, ਰਣਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਪਾਲ ਸਿੰਘ, ਸੁਖਮਿੰਦਰ ਸਿੰਘ ਸਾਬਕਾ ਪੰਚ ਗੁਰਮਖ ਸਿੰਘ ਗੋਰਾ, ਸੁਖਪ੍ਰੀਤ ਸਿੰਘ ਸੁੱਖਾ, ਬਲਜੀਤ ਸਿੰਘ, ਜਗਤਾਰ ਸਿੰਘ ਜੱਗੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ |