ਸਾਹਨੇਵਾਲ, 3 ਫਰਵਰੀ (ਹਨੀ ਚਾਠਲੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿਛਲੇ ਸਮੇਂ ਤੋਂ ਅਕਾਲੀ ਆਗੂਆਂ ਅਤੇ ਵਰਕਰਾਂ ਉੱਪਰ ਸਿਆਸੀ ਕਿੜ ਕੱਢਣ ਤਹਿਤ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਸਨ | ਇਨ੍ਹਾਂ ਵਿਚ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਸਨ | ਹੁਣ ਸੁਪਰੀਮ ਕੋਰਟ ਵਲੋਂ ਮਜੀਠੀਆ ਨੂੰ ਜ਼ਮਾਨਤ ਮਿਲ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਸੱਚ ਨੂੰ ਕੋਈ ਵੀ ਦਬਾ ਨਹੀਂ ਸਕਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਜੀ ਜਾਨ ਨਾਲ ਲੜਾਈ ਲੜੀ ਹੈ ਅਤੇ ਪੰਜਾਬ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਡੱਟ ਕੇ ਖੜ੍ਹਾ ਹੋਇਆ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਹੌਸਲੇ ਹੋਰ ਬੁਲੰਦ ਹੋਏ ਹਨ |