ਸਾਹਨੇਵਾਲ, 3 ਫਰਵਰੀ (ਹਨੀ ਚਾਠਲੀ) ਨਗਰ ਕੌਂਸਲ ਸਾਹਨੇਵਾਲ ਦੇ ਅਧੀਨ ਆਉਂਦੇ ਵਾਰਡ ਨੰ.15 ਦੀ ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ ਅਤੇ ਆੜ੍ਹਤੀਆ ਐਸੋਸੀਏਸ਼ਨ ਜ਼ਿਲਾ ਲੁਧਿਆਣਾ ਦੇ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦਾ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਰਜਿਸਟਰੇਸ਼ਨ ਸ਼ੁਰੂ ਕਰਵਾਈ ਗਈ ਹੈ | ਜਾਣਕਾਰੀ ਦਿੰਦਿਆਂ ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ ਤੇ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨੂੰ ਚੰਗੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜੋ 10 ਲੱਖ ਦੀ ਬੀਮਾ ਯੋਜਨਾ ਸ਼ੁਰੂ ਕੀਤੀ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਜਿਸ ਦਾ ਲੋਕਾਂ ਨੂੰ ਪੂਰਾ ਲਾਭ ਲੈਣ ਲਈ ਰਜਿਸਟੇ੍ਰਸ਼ਨ ਦਾ ਕੰਮ ਸ਼ੁਰੂ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਤੇ ਆਪ ਦੇ ਟਰੇਡ ਵਿੰਗ ਦੇ ਜ਼ਿਲਾ ਪ੍ਰਧਾਨ ਰਾਜਦੀਪ ਭਾਟੀਆ ਦੀ ਅਗਵਾਈ ਹੇਠ ਵਾਰਡ ਨੰ.15 ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦਾ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਰਜਿਸਟਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਤੇ ਟੀਮਾਂ ਵਲੋਂ ਜੰਗੀ ਪੱਧਰ 'ਤੇ ਲੋਕਾਂ ਦੇ ਫਾਰਮ ਭਰੇ ਜਾ ਰਹੇ ਹਨ | ਇਸ ਮੌਕੇ ਅੰਕੁਸ਼ ਗੋਇਲ, ਮਨਰੂਪ ਸਿੰਘ, ਗੁਰਮੀਤ ਸਿੰਘ, ਵਿੱਕੀ, ਪਰਮਿੰਦਰ ਕੌਰ ਆਦਿ ਹਾਜ਼ਰ ਸਨ |