10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪੁਲਿਸ ਵਲੋਂ 6 ਗ੍ਰਾਮ ਹੈਰੋਇਨ ਸਮੇਤ 2 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 04-02-2026
ਮਾਛੀਵਾੜਾ ਸਾਹਿਬ, 3 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 6 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਗੁਰਪ੍ਰੀਤ ਸਿੰਘ ਗੱਗੂ ਵਾਸੀ ਮਾਣੇਵਾਲ ਅਤੇ ਕਰਨਜੀਤ ਸਿੰਘ ਉਰਫ਼ ਕਰਨ ਵਾਸੀ ਭਮਾ ਖ਼ੁਰਦ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਵਲੋਂ ਪੁਲਿਸ ਪਾਰਟੀ ਸਮੇਤ ਨਵੀਂ ਕੱਟੀ ਕਾਲੋਨੀ ਅਡਿਆਣਾ ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ ਕਿ ਪਿੰਡ ਅਡਿਆਣਾ ਸਾਈਡ ਤੋਂ ਦੋ ਮੋਨੇ ਵਿਅਕਤੀ ਪੈਦਲ ਆਉਂਦੇ ਦਿਖਾਈ ਦਿੱਤੇ | ਪੁਲਿਸ ਨੂੰ ਦੇਖ ਇਕ ਵਿਅਕਤੀ ਨੇ ਆਪਣੀ ਪਹਿਨੀ ਲੋਅਰ ਦੀ ਜੇਬ 'ਚੋਂ ਇਕ ਮੋਮੀ ਲਿਫਾਫੀ ਦੂਜੇ ਨੌਜਵਾਨ ਨੂੰ ਫੜਾ ਦਿੱਤੀ, ਜਿਸ ਨੇ ਉਸ ਨੂੰ ਜ਼ਮੀਨ 'ਤੇ ਸੁੱਟ ਦਿੱਤਾ | ਪੁਲਿਸ ਵੱਲੋਂ ਜਦੋਂ ਉਨ੍ਹਾਂ ਨੂੰ ਕਾਬੂ ਕਰ ਨਾਮ ਤੇ ਪਤਾ ਪੁੱਛਿਆ ਤਾਂ ਪਹਿਲੇ ਨੌਜਵਾਨ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਤੇ ਦੂਜੇ ਨੇ ਕਰਨਜੀਤ ਸਿੰਘ ਦੱਸਿਆ | ਪੁਲਿਸ ਵਲੋਂ ਜਦੋਂ ਉਕਤ ਨੌਜਵਾਨਾਂ ਵਲੋਂ ਸੁੱਟੀ ਲਿਫਾਫੀ ਦੀ ਜਾਂਚ ਕੀਤੀ ਤਾਂ ਉਸ 'ਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਚਾਈਨਾ ਡੋਰ ਕਾਰਨ ਮਿ੍ਤਕ 15 ਸਾਲਾ ਤਰਨਜੋਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ, ਪਤੰਗਬਾਜ਼ੀ 'ਤੇ ਰੋਕ ਲਗਾਉਣ ਦੀ ਮੰਗ ਅਗਲੀ ਖ਼ਬਰ ਨਵੇਂ ਪਿ੍ੰਸੀਪਲ ਡਾ. ਨੀਤੂ ਓਹਰੀ ਹਾਂਡਾ ਦਾ ਏ. ਐਸ. ਕਾਲਜ ਫ਼ਾਰ ਵੁਮੈਨ ਖੰਨਾ ਵਿਚ ਰਸਮੀ ਸਵਾਗਤ
Ad Position 24