10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਚਾਈਨਾ ਡੋਰ ਕਾਰਨ ਮਿ੍ਤਕ 15 ਸਾਲਾ ਤਰਨਜੋਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ, ਪਤੰਗਬਾਜ਼ੀ 'ਤੇ ਰੋਕ ਲਗਾਉਣ ਦੀ ਮੰਗ

Ad Position 21
No active advertisement
ਅਜੀਤ ਡੈਸਕ 04-02-2026
ਸਮਰਾਲਾ, 3 ਫਰਵਰੀ (ਗੋਪਾਲ ਸੋਫਤ)-ਅੱਜ 15 ਸਾਲਾ ਤਰਨਜੋਤ, ਜਿਸ ਦੀ ਮੌਤ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਹੋਈ ਸੀ, ਨੂੰ ਅੱਜ ਪਿੰਡ ਰੋਹਲੇ ਵਿੱਚ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਵਿਚ ਲਗਭਗ ਸਾਰੀਆਂ ਰਾਜਸੀ ਪਾਰਟੀਆਂ ਦੇ ਸਥਾਨਕ ਆਗੂਆਂ, ਕਿਸਾਨ ਯੂਨੀਅਨ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਅਹੁਦੇਦਾਰਾਂ ਵਲੋਂ ਤਰਨਜੋਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆ | ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਤਰਨਜੋਤ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੰਗ ਕੀਤੀ ਕਿ ਪਤੰਗਬਾਜ਼ੀ ਉੱਪਰ ਪੂਰਨ ਤੌਰ 'ਤੇ ਪਾਬੰਦੀ ਲਗਾਉਣੀ ਚਾਹੀਦੀ ਹੈ | ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਕਾਂਗਰਸ ਪਾਰਟੀ ਤੋਂ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਸੀਨੀਅਰ ਅਕਾਲੀ ਆਗੂ ਬਰਜਿੰਦਰ ਸਿੰਘ ਬਬਲੂ ਲੋਪੋਂ, ਪੰਜਾਬ ਐਸ. ਐਸ ਬੋਰਡ ਦੇ ਸਾਬਕਾ ਚੇਅਰਮੈਨ ਸੰਤਾ ਸਿੰਘ ਉਮੈਦਪੁਰੀ, ਭਾਰਤੀ ਜਨਤਾ ਪਾਰਟੀ ਦੇ ਨਿਸ਼ੂ ਸ਼ਰਮਾ, ਕਿਸਾਨ ਜਥੇਬੰਦੀ ਕਾਦੀਆ ਦੇ ਜਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ, ਸੁਖਵਿੰਦਰ ਸਿੰਘ ਭੱਟੀਆਂ, ਸੈਂਟੀਨਲ ਸਕੂਲ ਦੇ ਪਿ੍ੰਸੀਪਲ ਪੂਨਮ ਸ਼ਰਮਾ, ਟੈਗੋਰ ਸਕੂਲ ਦੇ ਪਿ੍ੰਸੀਪਲ ਮਨੋਜ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਹਲਕੇ ਦੇ ਪਤਵੰਤੇ ਵਿਅਕਤੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ | ਕਿਸਾਨ ਆਗੂ ਗਿਆਸਪੁਰਾ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਅੱਜ ਤੱਕ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਕੋਈ ਅਸਰਦਾਰ ਕਾਰਵਾਈ ਨਹੀਂ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਫ਼ੈਕਟਰੀ ਵਿੱਚ ਕੰਮ ਕਰਦੇ ਮਜ਼ਦੂਰ ਦੀ ਦਰਦਨਾਕ ਮੌਤ ਅਗਲੀ ਖ਼ਬਰ ਪੁਲਿਸ ਵਲੋਂ 6 ਗ੍ਰਾਮ ਹੈਰੋਇਨ ਸਮੇਤ 2 ਗਿ੍ਫ਼ਤਾਰ
Ad Position 24