ਰਾੜਾ ਸਾਹਿਬ, 3 ਫਰਵਰੀ (ਪ੍ਰੀਤਮ ਸਿੰਘ ਮੁਕੰਦਪੁਰੀ)-ਜੱਥੇਦਾਰ ਮਨਜੀਤ ਸਿੰਘ ਮਦਨੀਪੁਰ ਇੰਚਾਰਜ ਹਲਕਾ ਪਾਇਲ, ਜਥੇਦਾਰ ਬਲਵੰਤ ਸਿੰਘ ਘਲੋਟੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਹਲਕਾ ਪਾਇਲ ਦੇ ਹੋਰ ਅਕਾਲੀ ਆਗੂਆਂ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਨਾਲ ਮੁਲਾਕਾਤ ਕਰਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਜਥੇਦਾਰ ਮਦਨੀਪੁਰ ਅਤੇ ਘਲੋਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਸੱਤਾ ਦੇ ਨਸ਼ੇ ਵਿੱਚ ਵਿਰੋਧੀ ਆਗੂਆਂ ਨੂੰ ਨੀਵਾਂ ਦਿਖਾਉਣ ਅਤੇ ਡਰਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਵਿਰੋਧੀ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾ ਰਹੀ ਹੈ | ਇਸ ਸਮੇਂ ਜਥੇਦਾਰ ਪਿ੍ਤਪਾਲ ਸਿੰਘ ਝੱਮਟ, ਜੱਥੇਦਾਰ ਸ਼ਿਵਰਾਜ ਸਿੰਘ ਜੱਲ੍ਹਾ (ਦੋਵੇਂ ਸਰਕਲ ਪ੍ਰਧਾਨ), ਜੈਮਲ ਸਿੰਘ ਸਾਬਕਾ ਸਰਪੰਚ, ਸਰਪੰਚ ਜਗਜੀਵਨ ਸਿੰਘ ਸਹਾਰਨ ਮਾਜਰਾ, ਹਰਪ੍ਰੀਤ ਸਿੰਘ ਜੱਲ੍ਹਾ, ਸਰਪੰਚ ਜਸਪ੍ਰੀਤ ਸਿੰਘ,ਗੁਰੀ ਘਲੋਟੀ ਅਤੇ ਹੋਰ ਪਤਵੰਤੇ ਹਾਜ਼ਰ ਸਨ |