ਡੇਹਲੋਂ, 3 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)- ਪਿੰਡ ਭੁੱਟਾ ਵਿਖੇ ਡਾਇਰੈਕਟਰ ਆਯੁਰਵੈਦਾ ਪੰਜਾਬ, ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਹੋਮਿਓਪੈਥਿਕ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ/ਯੂਨਾਨੀ ਅਫ਼ਸਰ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਦੀ ਅਗਵਾਈ ਹੇਠ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਕੈਂਪ 4 ਫਰਵਰੀ ਦਿਨ ਬੁੱਧਵਾਰ ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਕੈਂਪ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸ਼੍ਰੀ ਈਸ਼ਰਸਰ ਸਾਹਿਬ ਵਿਖੇ ਲਗਾਇਆ ਜਾਵੇਗਾ | ਜਿਸ ਵਿਚ ਆਯੁਰਵੈਦਿਕ ਡਾ. ਬਲਜੀਤ ਕੌਰ, ਡਾ. ਹਰਜਿੰਦਰ ਕੌਰ, ਡਾ.ਨੀਰਜ ਅਰੋੜਾ, ਹੋਮਿਓਪੈਥਿਕ ਡਾ. ਮਨਿੰਦਰ ਕੌਰ, ਗੀਤਿਕਾ ਢੰਡ, ਉਪਵੈਦ ਰਾਜਵਿੰਦਰ ਕੌਰ, ਹਰਕਿਰਨ ਸਿੰਘ ਡਿਸਪੈਂਸਰ, ਰਾਕੇਸ਼ ਰਾਣੀ. ਅਮਰਿੰਦਰ ਸਿੰਘ ਅਤੇ ਟੇਕ ਸਿੰਘ ਮਰੀਜ਼ਾਂ ਦੀ ਜਾਂਚ ਅਤੇ ਪ੍ਰਬੰਧਨ ਕਰਨਗੇ | ਇਸ ਕੈਂਪ ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ, ਜੋੜਾਂ ਦੀਆਂ ਬਿਮਾਰੀਆਂ, ਹਾਰਮੋਨਜ਼ ਅਸੰਤੁਲਨ ਅਤੇ ਬਾਕੀ ਸਾਰੇ ਰੋਗਾਂ ਦੀ ਜਾਂਚ ਉਪਰੰਤ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਦਵਾਈਆਂ ਦਿੱਤੀਆਂ ਜਾਣਗੀਆਂ | ਇਸ ਤੋਂ ਇਲਾਵਾ ਮਨੋਰੋਗ ਅਤੇ ਲੰਬੇ ਸਮੇਂ ਦੀਆਂ ਬਿਮਾਰੀਆਂ ਸਬੰਧੀ ਵੀ ਮੁਫ਼ਤ ਸਲਾਹ ਵੀ ਦਿੱਤੀ ਜਾਵੇਗੀ |