10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪਿੰਡ ਦਹਿੜੂ ਵਿਖੇ ਮੈਨੇਜਰ ਕੇਹਰ ਸਿੰਘ ਅਤੇ ਮੈਨੇਜਰ ਇਕਬਾਲ ਸਿੰਘ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 04-02-2026
ਬੀਜਾ, 3 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਦਹਿੜੂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਨਾਲ ਗੁਰੂ ਰਵਿਦਾਸ ਜੀ ਦੇ 649ਵਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਸਮਾਗਮ ਦੌਰਾਨ ਬਾਬਾ ਹਰਪਾਲ ਸਿੰਘ ਅਤੇ ਸਕੂਲੀ ਬੱਚੇ ਬੀਬੀ ਵਿਪਨ ਕੌਰ ਖ਼ਾਲਸਾ, ਅਮਨਪ੍ਰੀਤ ਕੌਰ ਖ਼ਾਲਸਾ ਵਲੋਂ ਸਮਾਗਮ ਵਿੱਚ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ | ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਦੇ ਮੈਨੇਜਰ ਕੇਹਰ ਸਿੰਘ ਮਗਰ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਵਿਸ਼ੇਸ਼ ਤੌਰ 'ਤੇ ਪਹੁੰਚੇ ਹਨ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕਾਂ ਵੱਲੋਂ ਬਾਬਾ ਹਰਪਾਲ ਸਿੰਘ, ਮੈਨੇਜਰ ਕੇਹਰ ਸਿੰਘ ਮਗਰ ਅਤੇ ਮੈਨੇਜਰ ਇਕਬਾਲ ਸਿੰਘ ਝਬਾਲ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਪਿੰਡ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਮਾਗਮ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਅਤੇ ਪਹੁੰਚੇ ਹੋਏ ਮਹਿਮਾਨਾਂ ਦਾ ਵਿਸ਼ੇਸ਼ ਰੂਪ ਵਿੱਚ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਮਾਸਿਕ ਇਕੱਤਰਤਾ ਅਗਲੀ ਖ਼ਬਰ ਪਿੰਡ ਭੁੱਟਾ ਵਿਖੇ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਕੈਂਪ ਅੱਜ
Ad Position 24