10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁ. ਗੁਰੂ ਰਵਿਦਾਸ ਜੀ ਪਿੰਡ ਬਿਲਾਸਪੁਰ ਵਿਖੇ ਪ੍ਰਕਾਸ਼ ਪੁਰਬ ਮੌਕੇ ਸਮਾਗਮ

Ad Position 21
No active advertisement
ਅਜੀਤ ਡੈਸਕ 04-02-2026
ਰਾੜਾ ਸਾਹਿਬ, 3 ਫਰਵਰੀ (ਸੁਖਵੀਰ ਸਿੰਘ ਚਣਕੋਈਆਂ)- ਗੁਰੂ ਰਵਿਦਾਸ ਜੀ ਦੇ 649ਵਾਂ ਪ੍ਰਕਾਸ਼ ਪੁਰਬ ਗੁ. ਗੁਰੂ ਰਵਿਦਾਸ ਜੀ ਪਿੰਡ ਬਿਲਾਸਪੁਰ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਰਿਟਾ. ਡੀ. ਪੀ. ਡੀ ਉ (ਚੇਅਰਮੈਨ ਅੰਮਿ੍ਤ ਪਬਲਿਕ ਸਕੂਲ ਬਿਲਾਸਪੁਰ) ਅਤੇ ਸਮੂਹ ਕਮੇਟੀ ਮੈਂਬਰਾਂ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਾਂਝੇ ਸਹਿਯੋਗ ਸਦਕਾ ਮਨਾਇਆ ਗਿਆ ਅਤੇ ਤਿੰਨ ਦਿਨਾਂ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਅਖੀਰਲੇ ਦਿਨ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਭਾਈ ਜਸਵਿੰਦਰ ਸਿੰਘ ਗੁ. ਸ਼੍ਰੀ ਰਾਮਸਰ ਸਾਹਿਬ ਬਿਲਾਸਪੁਰ ਵਲੋਂ ਸੰਗਤਾਂ ਨੂੰ ਗੁਰਬਾਣੀ ਦੀ ਕਥਾ ਨਾਲ ਨਿਹਾਲ ਕੀਤਾ ਗਿਆ | ਸਮਾਗਮ ਦੌਰਾਨ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਵੀ ਨਤਮਸਤਕ ਹੋਏ | ਸਮਾਗਮ ਦੌਰਾਨ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸਰਪੰਚ ਰਣਜੀਤ ਸਿੰਘ ਬਿੱਲੂ, ਉਪ ਪ੍ਰਧਾਨ ਲਾਲ ਸਿੰਘ, ਕੈਸ਼ੀਅਰ ਰਾਜਿੰਦਰ ਸਿੰਘ, ਉਪ ਪ੍ਰਧਾਨ ਜਸਵੰਤ ਸਿੰਘ, ਮੈਂਬਰ ਕੁਲਵਿੰਦਰ ਸਿੰਘ, ਧਰਮਿੰਦਰ ਸਿੰਘ ਮੈਂਬਰ, ਬਲਵੀਰ ਸਿੰਘ ਫ਼ੌਜੀ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ, ਚਰਨਦਾਸ, ਨੋਨੀ, ਅਮਨਦੀਪ ਸਿੰਘ, ਬਲਜੋਤ ਸਿੰਘ, ਹੈਪੀ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ |
Ad Position 22
No active advertisement
ਪਿਛਲੀ ਖ਼ਬਰ ਝਾੜ ਸਾਹਿਬ ਕਾਲਜ 'ਚ ਵਿਦਿਆਰਥਣਾਂ ਦਾ ਵਿਦਾਇਗੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਪਲਵਿੰਦਰ ਸਿੰਘ ਪੰਧੇਰ ਨੇ ਸਥਾਨਕ ਪੰਚਾਇਤੀ ਰਾਜ ਦੇ ਉਪ ਮੰਡਲ ਅਫ਼ਸਰ ਵਜੋਂ ਚਾਰਜ ਸੰਭਾਲਿਆ
Ad Position 24