10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਝਾੜ ਸਾਹਿਬ ਕਾਲਜ 'ਚ ਵਿਦਿਆਰਥਣਾਂ ਦਾ ਵਿਦਾਇਗੀ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 04-02-2026
ਮਾਛੀਵਾੜਾ ਸਾਹਿਬ, 3 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਿਖੇ +1 ਦੀਆਂ ਵਿਦਿਆਰਥਣਾਂ ਵੱਲੋਂ ਆਪਣੀਆਂ ਸੀਨੀਅਰ ਸਾਥਣਾਂ ਦੇ ਵਧੀਆ ਭਵਿੱਖ ਦੀ ਕਾਮਨਾ ਕਰਦਿਆਂ ਵਿਦਾਇਗੀ ਸਮਾਰੋਹ ਕਰਵਾਇਆ, ਜਿਸ ਦਾ ਉਦਘਾਟਨ ਪਿ੍ੰਸੀਪਲ ਡਾ. ਰਜਿੰਦਰ ਕੌਰ ਨੇ ਕੀਤਾ | ਸਮਾਰੋਹ ਦੀ ਸ਼ੁਰੂਆਤ ਵਿਦਿਆਰਥਣ ਦਮਨਪ੍ਰੀਤ ਕੌਰ ਵਲੋਂ ਸਵਾਗਤੀ ਸ਼ਬਦਾਂ ਨਾਲ ਕੀਤਾ ਗਿਆ ਉਪਰੰਤ ਗਰੁੱਪ ਡਾਂਸ, ਲੋਕ ਗੀਤ ਪੇਸ਼ ਕੀਤੇ ਗਏ | ਸੀਨੀਅਰ ਵਿਦਿਆਰਥਣਾਂ ਦੇ ਰੁਮਾਂਚਕ ਖੇਡ ਮੁਕਾਬਲੇ ਕਰਵਾਏ ਗਏ | ਸਭ ਤੋਂ ਰੋਮਾਂਚਕ ਮੁਕਾਬਲਾ ਪੇਪਰ ਡਾਂਸ ਰਿਹਾ ਜਿਸ 'ਚ ਅਮਨਦੀਪ ਕੌਰ ਅਤੇ ਸਿਮਰਨਦੀਪ ਕੌਰ ਜੇਤੂ ਰਹੀਆਂ | ਕਾਲਜ ਪਿ੍ੰਸੀਪਲ ਡਾ. ਰਜਿੰਦਰ ਕੌਰ ਨੇ ਆਪਣੇ ਸੁਨੇਹੇ ਵਿੱਚ ਵਿਦਿਆਰਥਣਾਂ ਨੂੰ ਲਗਨ ਅਤੇ ਮਿਹਨਤ ਨਾਲ ਆਪਣੇ ਉਦੇਸ਼ ਦੀ ਪ੍ਰਾਪਤੀ ਦੀ ਪ੍ਰੇਰਨਾ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰਵਿਦਾਸ ਪ੍ਰਬੰਧਕ ਕਮੇਟੀ ਨੂੰ ਕੈਪਟਨ ਰਾਮ ਸਿੰਘ ਵਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਅਗਲੀ ਖ਼ਬਰ ਗੁ. ਗੁਰੂ ਰਵਿਦਾਸ ਜੀ ਪਿੰਡ ਬਿਲਾਸਪੁਰ ਵਿਖੇ ਪ੍ਰਕਾਸ਼ ਪੁਰਬ ਮੌਕੇ ਸਮਾਗਮ
Ad Position 24