ਮਾਛੀਵਾੜਾ ਸਾਹਿਬ, 3 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਗੁਰਦੁਆਰਾ ਗੁਰੂ ਰਵਿਦਾਸ ਜੀ ਪੁਰਾਣੀ ਸਬਜ਼ੀ ਮੰਡੀ ਦੀ ਪ੍ਰਬੰਧਕ ਕਮੇਟੀ ਨੂੰ ਨਗਰ ਕੌਂਸਲ ਦੇ ਸਾਬਕਾ ਉਪ ਪ੍ਰਧਾਨ ਕੈਪਟਨ ਰਾਮ ਸਿੰਘ ਵੱਲੋਂ 51,000 ਦੀ ਰਾਸ਼ੀ ਭੇਟ ਕੀਤੀ ਗਈ | ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਕੈਪਟਨ ਰਾਮ ਸਿੰਘ ਵੱਲੋਂ ਹਰੇਕ ਸਾਲ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਸਬੰਧੀ ਇਹ ਰਾਸ਼ੀ ਦਿੱਤੀ ਜਾਂਦੀ ਹੈ ਅਤੇ ਇਸ ਸਾਲ ਵੀ ਉਨ੍ਹਾਂ ਵਲੋਂ ਪ੍ਰਕਾਸ਼ ਪੁਰਬ ਮੌਕੇ ਇਹ ਰਾਸ਼ੀ ਦਿੱਤੀ ਗਈ | ਪ੍ਰਬੰਧਕ ਕਮੇਟੀ ਵੱਲੋਂ ਦਾਨੀ ਸੱਜਣ ਕੈਪਟਨ ਰਾਮ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਖਦੇਵ ਸਿੰਘ ਬਿੱਟੂ, ਸੁਖਦੀਪ ਸਿੰਘ ਸੋਨੀ, ਪਲਵਿੰਦਰ ਸਿੰਘ ਗੋਲਡੀ ਤੱਖਰਾਂ, ਗੁਰਦਿਆਲ ਸਿੰਘ, ਢਾਡੀ ਨਿਰੰਜਨ ਸਿੰਘ ਨੂਰ ਹਾਜ਼ਰ ਸਨ |