ਸਿੱਧਵਾਂ ਬੇਟ, 3 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਮੁੱਖ ਗੁਰਦੁਆਰਾ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ | ਅਰਦਾਸ ਉਪਰੰਤ ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਉਨ੍ਹਾਂ ਜੁੜੀਆਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਆਖਿਆ | ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ | ਇਸ ਮੌਕੇ ਸਾਧੂ ਸਿੰਘ, ਸੰਦੀਪ ਸਿੰਘ, ਰਿਟਾ: ਸੂਬੇਦਾਰ ਮੇਜਰ ਸੰਤੋਖ ਸਿੰਘ, ਸੁਰਜੀਤ ਸਿੰਘ, ਧੰਨਾ ਸਿੰਘ, ਕੇਵਲ ਸਿੰਘ, ਗੁਰਸੇਵਕ ਸਿੰਘ, ਕੁਲਵੰਤ ਸਿੰਘ, ਸਰਬਜੀਤ ਸਿੰਘ, ਮਨਜਿੰਦਰ ਸਿੰਘ, ਚਰਨਜੀਤ ਸਿੰਘ, ਜਗਰਾਜ ਸਿੰਘ, ਮਲਕੀਤ ਸਿੰਘ, ਅੰਨਦੀਪ ਸਿੰਘ, ਮਹਿੰਦਰ ਸਿੰਘ ਆਦਿ ਨੇ ਵੀ ਸੇਵਾ ਵਿਚ ਆਪਣਾ ਬਣਦਾ ਯੋਗਦਾਨ ਪਾਇਆ |