10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹੰਬੜਾਂ 'ਚ ਵਰਕਰਾਂ ਨੇ ਲੱਡੂ ਵੰਡੇ

Ad Position 21
No active advertisement
ਅਜੀਤ ਡੈਸਕ 04-02-2026
ਹੰਬੜਾਂ, 3 ਫਰਵਰੀ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਉਪਰੰਤ ਜੇਲ੍ਹ 'ਚੋਂ ਬਾਹਰ ਆਉਣ 'ਤੇ ਅਕਾਲੀ ਦਲ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਕਸਬਾ ਹੰਬੜਾਂ 'ਚ ਇਕੱਤਰ ਹੋਏ ਅਕਾਲੀ ਦਲ ਵਰਕਰਾਂ ਵਲੋਂ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਲੱਡੂ ਵੰਡੇ ਗਏ | ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਅਵਤਾਰ ਸਿੰਘ ਤਾਰੀ ਚੀਮਾਂ, ਸਾਬਕਾ ਸਰਪੰਚ ਗੁਰਮੀਤ ਸਿੰਘ ਧਾਲੀਵਾਲ, ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਬਲਾਕ ਸੰਮਤੀ ਮੈਂਬਰ ਕਾਰਜ ਸਿੰਘ ਬਾਠ, ਸਾਬਕਾ ਸਰਪੰਚ ਸੁਖਦੇਵ ਸਿੰਘ ਤੂਰ, ਪੰਚ ਗੁਰਚਰਨ ਸਿੰਘ ਬਾਠ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਪੰਚ ਖੁਸ਼ਪ੍ਰੀਤ ਸਿੰਘ ਥਿੰਦ, ਕਪੂਰ ਸਿੰਘ ਘੁੰਮਣ, ਮੇਜਰ ਸਿੰਘ ਚੀਮਾ, ਆੜ੍ਹਤੀ ਜਗਤਾਰ ਸਿੰਘ ਕੈਲੇ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚਾਈ ਦੀ ਜਿੱਤ ਹੋਈ ਹੈ, ਕਿਉਂਕਿ ਸ. ਮਜੀਠੀਆ ਬਹੁਤ ਹੀ ਨੇਕ ਤੇ ਇਮਾਨਦਾਰ ਆਗੂ ਹਨ | ਇਸ ਮੌਕੇ ਬਲਵਿੰਦਰ ਸਿੰਘ ਭੈਰੋਮੁੰਨਾਂ, ਪੰਚ ਸੁਖਜੀਤ ਸਿੰਘ ਬਾਠ, ਕੁਲਵੰਤ ਸਿੰਘ ਬਾਠ, ਦਾਰਾ ਸਿੰਘ ਤੂਰ, ਜਸਵੀਰ ਸਿੰਘ ਰਾਣਾ, ਸਾਬਕਾ ਸਰਪੰਚ ਬੂਟਾ ਸਿੰਘ ਤੂਰ, ਪੰਚ ਅਜੀਤ ਸਿੰਘ ਢਿੱਲੋਂ, ਅਮਨ ਭੈਰੋਮੁੰਨਾਂ, ਪੰਚ ਅਜੀਤ ਸਿੰਘ ਢਿੱਲੋਂ, ਸਾਬਕਾ ਸਰਪੰਚ ਗੋਰਾ ਬਾਠ, ਅਮਰ ਸਿੰਘ ਪੱਪੂ, ਚੇਤ ਸਿੰਘ, ਸਾਬਕਾ ਪੰਚ ਸੁਖਦੇਵ ਸਿੰਘ ਮੰਗਾ, ਇੰਦਰਜੀਤ ਸਿੰਘ ਪੁੜੈਣ, ਹਰਪਾਲ ਸਿੰਘ ਪਾਲੀ ਸਮੇਤ ਹੋਰ ਅਕਾਲੀ ਦਲ ਦੇ ਵਰਕਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਜ਼ਮਾਨਤ ਤੇ ਰਿਹਾਈ ਬਾਅਦ ਆਗਾਮੀ ਚੋਣਾਂ ਲਈ ਨਵੇਂ ਅਧਿਆਇ ਦਾ ਆਰੰਭ ਹੋਇਆ-ਦਿਓਲ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ
Ad Position 24