10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਜੀਠੀਆ ਦੀ ਜ਼ਮਾਨਤ ਤੇ ਰਿਹਾਈ ਬਾਅਦ ਆਗਾਮੀ ਚੋਣਾਂ ਲਈ ਨਵੇਂ ਅਧਿਆਇ ਦਾ ਆਰੰਭ ਹੋਇਆ-ਦਿਓਲ

Ad Position 21
No active advertisement
ਅਜੀਤ ਡੈਸਕ 04-02-2026
ਮੁੱਲਾਂਪੁਰ-ਦਾਖਾ, 3 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਅਰਜੀ ਨੂੰ ਮਨਜ਼ੂਰ ਕਰ ਲੈਣ ਬਾਅਦ ਸਪੱਸ਼ਟ ਹੋ ਗਿਆ ਕਿ ਸਾਲ 2022 ਵਿਚ ਐੱਨ.ਡੀ.ਪੀ.ਐੱਸ ਐਕਟ ਤਹਿਤ ਦਰਜ ਮੁਕੱਦਮੇ ਨੂੰ ਮਾਨਯੋਗ ਅਦਾਲਤ ਵਲੋਂ ਖਾਰਜ ਕਰ ਦੇਣ ਵਾਂਗ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਵੀ ਬਿਕਰਮ ਸਿੰਘ ਮਜੀਠੀਆ ਨੂੰ ਜਲਦੀ ਕਲੀਨ ਚਿੱਟ ਮਿਲੇਗੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ 'ਚ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਬਾਅਦ ਕੀਤਾ | ਦਿਓਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲਾ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਬਦਲੇ ਦੀ ਭਾਵਨਾ ਨਾਲ ਦਰਜ ਕੀਤਾ ਸੀ, ਹੁਣ ਮਾਨਯੋਗ ਅਦਾਲਤ ਇਨਸਾਫ਼ ਦੇਵੇਗੀ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖਿਲਾਫ਼ ਪੁਖਤਾ ਸਬੂਤਾਂ ਦੀ ਗੱਲ ਕਰਨ ਵਾਲੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਇਹ ਸਮਝ ਲੈਣਾ ਚਾਹੀਦਾ ਕਿ ਉਸ ਦੀ ਆਮ ਆਦਮੀ ਪਾਰਟੀ ਦੇ ਸੁਪਰੀਮੋ, ਕਈ ਹੋਰ ਵੱਡੇ ਆਗੂ ਭਿ੍ਸ਼ਟਾਚਾਰ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ | ਜਸਕਰਨ ਸਿੰਘ ਦਿਓਲ ਨੇ ਕਿਹਾ ਕਿ 25 ਜੂਨ ਤੋਂ ਜੇਲ੍ਹ ਵਿਚ ਬੰਦ ਬਿਕਰਮ ਸਿੰਘ ਮਜੀਠੀਆ ਦੇ ਜ਼ਮਾਨਤ 'ਤੇ ਬਾਹਰ ਆਉਣ ਨਾਲ ਅੱਜ ਅਕਾਲੀ ਸਫ਼ਾਂ 'ਚ ਖੁਸ਼ੀ ਦੀ ਲਹਿਰ ਅਤੇ ਆਗਾਮੀ 2027 ਦੀਆਂ ਚੋਣਾਂ ਲਈ ਨਵੇਂ ਅਧਿਆਇ ਦਾ ਆਰੰਭ ਹੋ ਗਿਆ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਗਲੇ ਵਰ੍ਹੇ ਪੰਜਾਬ ਦੀ ਸੱਤ੍ਹਾ ਸਿੰਘਾਸਨ 'ਤੇ ਸ਼੍ਰੋਮਣੀ ਅਕਾਲੀ ਦਲ ਬਿਰਾਜਮਾਨ ਹੋਵੇਗਾ | ਜਸਕਰਨ ਸਿੰਘ ਦਿਓਲ ਨੇ ਦੱਸਿਆ ਕਿ ਹਲਕਾ ਦਾਖਾ ਤੋਂ ਪਾਰਟੀ ਨਾਲ ਜੁੜੇ ਟਕਸਾਲੀ ਅਕਾਲੀ ਪਰਿਵਾਰਾਂ ਦਾ ਕਾਫ਼ਲਾ ਕੱਲ੍ਹ ਬਿਕਰਮ ਸਿੰਘ ਮਜੀਠੀਆ ਦੀ ਅੰਮਿ੍ਤਸਰ ਰਿਹਾਇਸ਼ 'ਤੇ ਜਾ ਕੇ ਮਿਲੇਗਾ | ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਰਿਹਾਈ ਹੋਣ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਮਜੀਠੀਆ ਖ਼ਿਲਾਫ਼ ਰਚੀ ਝੂਠੀ ਸਾਜਿਸ਼ ਜਲਦੀ ਹੀ ਬੇਨਕਾਬ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਖੰਨਾ ਹੱਕਾਂ ਦੀ ਲੜਾਈ: ਕੱਲ੍ਹ ਹੋਵੇਗੀ ਮਹਾਂਪੰਚਾਇਤ-ਕਿਸਾਨ, ਮਜ਼ਦੂਰ, ਵਕੀਲ ਅਤੇ ਸਮਾਜਸੇਵੀ ਜਥੇਬੰਦੀਆਂ ਨੂੰ ਪੂਰੀ... ਅਗਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹੰਬੜਾਂ 'ਚ ਵਰਕਰਾਂ ਨੇ ਲੱਡੂ ਵੰਡੇ
Ad Position 24