ਖੰਨਾ, 3 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਪੂਰਨ ਜ਼ਿਲ੍ਹਾ ਬਣਾਉਣ ਅਤੇ ਬੁਲੇ੍ਹਪੁਰ (ਖੰਨਾ) ਵਿਖੇ ਨਵੇਂ ਕੋਰਟ ਕੰਪਲੈਕਸ ਨਾਲ ਜੁੜੇ ਜਨ-ਵਿਰੋਧੀ ਅਤੇ ਖ਼ਤਰਨਾਕ ਫ਼ੈਸਲਿਆਂ ਦੇ ਖ਼ਿਲਾਫ਼ ਚੱਲ ਰਹੀ ਇਨਸਾਨੀ ਲੜਾਈ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਮਹਾਂਪੰਚਾਇਤ ਮੰਡਲ ਮਜਿਸਟਰੇਟ ਖੰਨਾ ਦੇ ਦਫ਼ਤਰ ਸਾਹਮਣੇ ਹੋਵੇਗੀ | ਕਰਨੈਲ ਸਿੰਘ ਇਕੋਲਾਹਾ ਕੌਮੀ ਜਨਰਲ ਸਕੱਤਰ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੀ ਅਗਵਾਈ ਹੇਠ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ 30ਵੇਂ ਦਿਨ ਨਿਹੰਗ ਜਥੇਬੰਦੀਆਂ ਨੇ ਸੰਭਾਲਿਆਂ ਮੋਰਚਾ ਅੱਜ ਜਥੇਦਾਰ ਸਰਬਜੀਤ ਸਿੰਘ ਖ਼ਾਲਸਾ, ਹਰਦੀਪ ਸਿੰਘ ਖ਼ਾਲਸਾ, ਸ਼ਮਸ਼ੇਰ ਸਿੰਘ ਖ਼ਾਲਸਾ, ਦਿਲਪ੍ਰੀਤ ਸਿੰਘ ਢਿੱਲੋਂ ਕੋਚ, ਦਵਿੰਦਰ ਸਿੰਘ ਚੰਨੀ ਲਲਹੇੜੀ ਮੋਰਚੇ ਤੇ ਡਟੇ ਰਹੇ | ਖੰਨਾ ਸੰਘਰਸ਼ ਕਮੇਟੀ ਵੱਲੋਂ ਕਿਸਾਨ, ਮਜ਼ਦੂਰ ਅਤੇ ਸਮਾਜਸੇਵੀ ਜਥੇਬੰਦੀਆਂ ਨੂੰ ਖ਼ਾਸ ਤੌਰ ਤੇ ਅਪੀਲ ਕੀਤੀ ਗਈ ਹੈ ਕਿ ਉਹ ਇਸ ਮਹਾਂਪੰਚਾਇਤ ਵਿੱਚ ਪੂਰੀ ਤਾਕਤ ਨਾਲ ਸ਼ਾਮਿਲ ਹੋ ਕੇ ਖੰਨਾ ਦੇ ਹੱਕਾਂ ਦੀ ਆਵਾਜ਼ ਨੂੰ ਜ਼ੋਰਦਾਰ ਤਰੀਕੇ ਨਾਲ ਉੱਚਾ ਕਰਨ |