ਦੁਸਹਿਰਾ ਗਰਾਊਾਡ ਖੰਨਾ ਵਿਖੇ ਪੰਜਾਬ ਸਖੀ ਸ਼ਕਤੀ ਮੇਲਾ 11 ਤੋਂ 17 ਫਰਵਰੀ ਤੱਕ
ਅਜੀਤ ਡੈਸਕ
04-02-2026
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੇਲੇ ਵਿਚ ਦਾਖਲਾ ਮੁਫ਼ਤ
ਇਹ ਮੇਲਾ ਸਿਰਫ਼ ਖ਼ਰੀਦਦਾਰੀ ਤੱਕ ਸੀਮਤ ਨਾ ਹੋ ਕੇ ਸਗੋਂ ਮਹਿਲਾ ਸ਼ਕਤੀ, ਪੰਜਾਬੀ ਸਿਰਜਣਾਤਮਕਤਾ ਅਤੇ ਆਪਣੇ ਸਥਾਨਕ ਹੁਨਰ ਨੂੰ ਆਲਮੀ ਪੱਧਰ 'ਤੇ ਲੈ ਕੇ ਜਾਣ ਦੀ ਲਹਿਰ ਹੈ | ਇਸ ਲਈ ਸਮੂਹ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ | ਉਨ੍ਹਾਂ ਕਿਹਾ ਕਿ ਮੇਲੇ ਵਿਚ ਆਉਣ ਵਾਲੇ ਸ਼ਿਲਪਕਾਰਾਂ, ਕਲਾਕਾਰਾਂ ਸਮੇਤ ਸਾਰੇ ਲੋਕਾਂ ਲਈ ਲੋੜੀਂਦੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣੇ ਯਕੀਨੀ ਬਣਾਏ ਜਾਣ | ਇਹ ਗੱਲ ਯਕੀਨੀ ਬਣਾਈ ਜਾਵੇ ਕਿ ਮੇਲੇ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ |
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁਰੱਖਿਆ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ | ਇਸ ਦੇ ਨਾਲ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨੂੰ ਪੀਣ ਵਾਲੇ ਸਾਫ਼ ਪਾਣੀ, ਪਖਾਨਿਆਂ, ਸਾਫ਼ ਸਫ਼ਾਈ, ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ | ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਇਸ ਮੇਲੇ ਦਾ ਲਾਹਾ ਲਿਆ ਜਾਵੇ | ਇਸ ਮੌਕੇ ਉਪ ਮੰਡਲ ਮੈਜਿਸਟਰੇਟ ਖੰਨਾ ਸ਼ਿਵਾਤੀ ਟਿਵਾਣਾ, ਉਪ ਮੰਡਲ ਮੈਜਿਸਟਰੇਟ ਪਾਇਲ ਪ੍ਰਦੀਪ ਬੈਂਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਉਦਯੋਗਪਤੀਆਂ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਹਾਜ਼ਰ ਸਨ |