10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

6 ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਅਰਦਾਸ 'ਚ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੀਤੀ ਜਾਵੇਗੀ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 04-02-2026
ਸਮਰਾਲਾ, 3 ਫਰਵਰੀ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਵਿਖੇ ਜ਼ਿਲ੍ਹਾ ਲੁਧਿਆਣਾ ਦੇ ਵੱਖ ਵੱਖ ਬਲਾਕਾਂ ਸਮਰਾਲਾ, ਖੰਨਾ, ਮਾਛੀਵਾੜਾ ਸਾਹਿਬ, ਡੇਹਲੋਂ, ਲੁਧਿਆਣਾ 2, ਮੁੱਲਾਂਪੁਰ ਅਹੁਦੇਦਾਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਵਿੱਚ ਪੰਜਾਬ ਦੇ ਕੈਂਸਰ ਯੁਕਤ ਹੋ ਰਹੇ ਪਾਣੀ ਅਤੇ ਕਿਸਾਨ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਤਾਲਮੇਲ ਮੁਹਿੰਮ ਸ਼ੁਰੂ ਕਰਨ ਲਈ 6 ਫਰਵਰੀ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਿਖੇ ਕੀਤੀ ਜਾ ਅਰਦਾਸ ਸਬੰਧੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀ ਨੇ ਕਿਹਾ ਪੰਜਾਬ ਦੇ ਪਾਣੀਆਂ ਵਿੱਚ ਭਾਰੇ ਮੈਟਲ, ਯੁਰੇਨੀਅਮ, ਲੈੱਡ ਆਦਿ ਆ ਚੁੱਕੇ ਹਨ, ਜਿਸ ਨਾਲ ਪੰਜਾਬ ਦਾ ਪਾਣੀ ਪੀਣ ਵਾਲਾ ਨਹੀਂ ਰਿਹਾ ਜਿਸ ਨਾਲ ਪੰਜਾਬ ਵਿੱਚ ਵੱਡੀ ਪੱਧਰ 'ਤੇ ਕੈਂਸਰ ਫੈਲ ਗਿਆ ਹੈ | ਇਸ ਲਈ ਸਾਡੇ ਕੋਲ ਆਪਣਾ ਪਾਣੀ ਵਾਪਸ ਲੈਣ ਲਈ ਅੰਦੋਲਨ ਕਰਨ ਤੋਂ ਬਿਨਾਂ ਕੋਈ ਰਸਤਾ ਨਹੀਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਸਮੁੱਚੀਆਂ ਕਿਸਾਨ ਯੂਨੀਅਨਾਂ ਵਲੋਂ 6 ਫਰਵਰੀ ਸ਼ੁੱਕਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਇੱਕ ਇਕੱਠ ਕਰਕੇ ਅਰਦਾਸ ਕੀਤੀ ਜਾਵੇਗੀ | ਉਸ ਤੋਂ ਬਾਅਦ ਤਾਲਮੇਲ ਮੁਹਿੰਮ ਨਾਲ ਲੋਕਾਂ ਨੂੰ ਵੱਡੇ ਸੰਘਰਸ਼ ਲਈ ਤਿਆਰ ਕੀਤਾ ਜਾਵੇਗਾ | ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਅਜਮੇਰ ਸਿੰਘ ਮੇਹਲੋਂ, ਕੁਲਵਿੰਦਰ ਸਿੰਘ ਪੂਰਬਾ ਬਲਾਕ ਪ੍ਰਧਾਨ ਸਮਰਾਲਾ, ਪ੍ਰਗਟ ਸਿੰਘ ਕੋਟ ਪਨੈਚ ਜ਼ਿਲ੍ਹਾ ਸਕੱਤਰ, ਬਲਵੰਤ ਸਿੰਘ ਰਾਜੇਵਾਲ ਬਲਾਕ ਪ੍ਰਧਾਨ ਖੰਨਾ, ਕਰਮਜੀਤ ਸਿੰਘ ਅਡਿਆਣਾ ਬਲਾਕ ਪ੍ਰਧਾਨ ਮਾਛੀਵਾੜਾ ਸਾਹਿਬ, ਕਮਰਜੀਤ ਸਿੰਘ ਬਾਂਗਰ ਬਲਾਕ ਪ੍ਰਧਾਨ ਡੇਹਲੋਂ, ਜਗਰਾਜ ਸਿੰਘ ਬਲਾਕ ਪ੍ਰਧਾਨ ਲੁਧਿਆਣਾ -2, ਰਣਬੀਰ ਸਿੰਘ ਬੋਪਾਰਾਏ ਬਲਾਕ ਪ੍ਰਧਾਨ ਮੁੱਲਾਂਪੁਰ, ਮਨਦੀਪ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ, ਜਗਦੇਵ ਸਿੰਘ ਮੁਤੋਂ, ਜਸਵਿੰਦਰ ਸਿੰਘ ਕੁੱਲੇਵਾਲ, ਭਿੰਦਰ ਬੀਜਾ, ਹਰਪਾਲ ਸਿੰਘ, ਤਪਿੰਦਰ ਸਿੰਘ ਰੁਪਾਲੋਂ, ਕਮਰਜੀਤ ਸਿੰਘ ਮਾਛੀਵਾੜਾ, ਬੰਤ ਬਾਬਾ, ਨਿਰਮਲ ਸਿੰਘ ਮਾਨੂੰਪੁਰ, ਸੁੱਖਾ ਬਾਬਾ ਸੰਗਤਪੁਰਾ, ਨਿਮਰਲ ਸਿੰਘ ਬਗਲੀ ਖੁਰਦ, ਗੁਰਪ੍ਰੀਤ ਸਿੰਘ, ਮੇਜਰ ਸਿੰਘ ਮਾਣਕੀ, ਮੁਖ਼ਤਿਆਰ ਸਿੰਘ ਸਰਵਰਪੁਰ ਆਦਿ ਤੋਂ ਇਲਾਵਾ ਯੂਨੀਅਨ ਦੇ ਹੋਰ ਵਰਕਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਜੀਰਖ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਆਪ ਸਰਕਾਰ 4 ਸਾਲਾਂ ਦੇ ਕਾਰਜਕਾਲ ਦੌਰਾਨ ਮੁਲਾਜ਼ਮ, ਪੈਨਸ਼ਨਰ ਤੇ ਮਜ਼ਦੂਰ ਵਿਰੋਧੀ ਸਾਬਤ ਹੋਈ- ਲਤਾਲਾ/ਦੁੱਗਾਂ
Ad Position 24