ਰਾੜਾ ਸਾਹਿਬ 3 ਫਰਵਰੀ (ਪ੍ਰੀਤਮ ਸਿੰਘ ਮੁਕੰਦਪੁਰੀ)- ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਜੀਰਖ ਵਿਖੇ ਸ਼ਰਧਾ ਅਤੇ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਜੋ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰੂਘਰ ਵਿਖੇ ਸਮਾਪਤ ਹੋਇਆ | ਇਸ ਸਮੇਂ ਭਾਈ ਮਨਜੀਤ ਸਿੰਘ ਮੈਸ਼ਮਪੁਰ ਅਤੇ ਗੁਰਕੀਰਤ ਸਿੰਘ ਲਹਿਲ ਦੇ ਜੱਥੇ ਵੱਲੋਂ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਵਿਚਲੇ ਪੱਖਾ ਤੋਂ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਸਰਪੰਚ ਸਵਰਨਜੀਤ ਕੌਰ, ਪੰਚ ਸੁਖਦੇਵ ਸਿੰਘ, ਪ੍ਰਗਟ ਸਿੰਘ ਜੀਰਖ, ਰਛਪਾਲ ਸਿੰਘ, ਪੱਪ ਪੰਚ, ਚੰਦ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਗੁਰਕੀ, ਰੱਬੀ ਸਿੰਘ ਮਾਸਟਰ, ਪ੍ਰਧਾਨ ਸੁਖਪਾਲ ਸਿੰਘ, ਰਣਧੀਰ ਸਿੰਘ, ਬਲਜੀਤ ਸਿੰਘ ਸਾਬਕਾ ਸਰਪੰਚ, ਮੋਹਨ ਸਿੰਘ ਸਾਬਕਾ ਪੰਚ, ਨਿਸ਼ਕਾਮ ਸੇਵਾ ਦਲ ਦੇ ਮੈਂਬਰ ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ |