ਪਾਇਲ, 3 ਫਰਵਰੀ (ਨਿਜ਼ਾਮਪੁਰ)-ਪਾਇਲ ਤੋਂ ਅਜੀਤ ਦੇ ਪੱਤਰਕਾਰ ਰਜਿੰਦਰ ਸਿੰਘ ਦੀ ਮਾਤਾ ਪਰਮਜੀਤ ਕੌਰ ਪਤਨੀ ਸਾਬਕਾ ਸੇਵਾ ਮੁਕਤ ਇੰਸਪੈਕਟਰ ਕਰਨੈਲ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਕਲਗ਼ੀਧਰ ਸਾਹਿਬ ਪਾਇਲ ਵਿਖੇ ਹੋਇਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ, ਸਾਬਕਾ ਵਿਧਾਇਕ ਲਖਵੀਰ ਸਿੰਘ ਪਾਇਲ, ਪੰਜਾਬ ਜਰਨਿਸਟ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਹਰਜਿੰਦਰ ਸਿੰਘ ਲਾਲ, ਪ੍ਰਧਾਨ ਸੰਦੀਪ ਸਿੰਘ ਰੁਪਾਲੋ, ਸਾਬਕਾ ਪ੍ਰਧਾਨ ਮਲਕੀਤ ਸਿੰਘ ਗੋਗਾ ਨੇ ਮਾਤਾ ਪਰਮਜੀਤ ਕੌਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਾਤਾ ਪਰਮਜੀਤ ਕੌਰ ਨੇ ਆਪਣਾ ਸਾਰਾ ਜੀਵਨ ਗੁਰਸਿੱਖੀ ਦੇ ਸਿਧਾਂਤਾਂ 'ਤੇ ਚੱਲਦਿਆਂ ਬਤੀਤ ਕੀਤਾ ਅਤੇ ਵਿੱਦਿਆ ਦੇ ਮਹੱਤਵ ਨੂੰ ਸਮਝਦਿਆਂ ਆਪਣੇ ਧੀਆਂ ਪੁੱਤਰਾਂ ਨੂੰ ਚੰਗੀ ਸਿੱਖਿਆ ਗ੍ਰਹਿਣ ਕਰਵਾਈ | ਉਨ੍ਹਾਂ ਆਪਣੇ ਧੀਆਂ ਪੁੱਤਰਾਂ ਨੂੰ ਸਮਾਜ ਸੇਵੀ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਹਰਜਿੰਦਰ ਸਿੰਘ ਲਾਲ ਉਪ ਦਫ਼ਤਰ ਇੰਚਾਰਜ ਅਜੀਤ ਅਤੇ ਪੰਜਾਬ ਯੂਨੀਅਨ ਆਫ਼ ਜਰਨਾਲਿਸਟਸ ਨੇ ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਮਾਤਾ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਨੇ ਪੱਤਰਕਾਰ ਰਾਜਿੰਦਰ ਸਿੰਘ ਦੀ ਇਮਾਨਦਾਰੀ ਦੀ ਸ਼ਲਾਘਾ ਕੀਤੀ ਅਤੇ ਪਰਿਵਾਰ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਆਗੂ ਪ੍ਰੋ. ਭੁਪਿੰਦਰ ਸਿੰਘ ਚੀਮਾ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ, ਆਮ ਆਦਮੀ ਪਾਰਟੀ ਦੇ ਆਗੂ ਰਮਨ ਚਾਂਦੀ ਪਾਇਲ, ਜਸਪ੍ਰੀਤ ਸਿੰਘ ਬੀਜਾ, ਹਰਪਾਲ ਸਿੰਘ ਜੱਲ੍ਹਾ, ਜਸਵੀਰ ਸਿੰਘ ਨਿਜ਼ਾਮਪੁਰ, ਅਵਤਾਰ ਸਿੰਘ ਧਮੋਟ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸੁਦਾਗਰ ਸਿੰਘ ਘੁਡਾਣੀ, ਡਾ. ਮਲਕੀਤ ਸਿੰਘ ਬਠਿੰਡਾ, ਡਾ. ਤਿ੍ਲੋਚਨ ਸਿੰਘ ਪਾਇਲ, ਸਾਬਕਾ ਪਿ੍ੰਸੀਪਲ ਮੇਜਰ ਸਿੰਘ, ਸਰਪੰਚ ਮਨਦੀਪ ਸਿੰਘ ਸ਼ਾਹਪੁਰ, ਸਰਪੰਚ ਹਰਵਿੰਦਰ ਸਿੰਘ ਅਲੂਣਾ ਪੱਲ਼ਾ, ਪ੍ਰਧਾਨ ਪਿ੍ਤਪਾਲ ਸਿੰਘ ਪਾਇਲ, ਐਡਵੋਕੇਟ ਸ਼ਮਸ਼ੇਰ ਸਿੰਘ, ਗੁਰਸੇਵਕ ਸਿੰਘ ਮਠਾੜੂ, ਗੁਰਪ੍ਰੀਤ ਸਿੰਘ ਖੱਟੜਾ, ਨਿਰਮਲ ਸਿੰਘ ਪਾਇਲ, ਕੌਂਸਲਰ ਬਲਬੀਰ ਸਿੰਘ ਪਾਇਲ, ਵਿਜੈ ਕੁਮਾਰ ਨੇਤਾ, ਅਧਿਆਪਕ ਆਗੂ ਗੁਰਤੇਗ ਸਿੰਘ, ਜੰਗ ਰਣਯੋਧ ਸਿੰਘ, ਜੰਗਸ਼ਮਸ਼ੇਰ ਸਿੰਘ, ਗਿਆਨ ਸਿੰਘ, ਜਸਵੰਤ ਸਿੰਘ, ਤਰੁਨ ਕੁਮਾਰ ਸੋਨੀ ਪਾਇਲ, ਕਰਨੈਲ ਸਿੰਘ ਜੱਲਾ, ਰਾਮਪਾਲ ਸੱਚਦੇਵਾ, ਸਮਾਜ ਸੇਵੀ ਅਵਤਾਰ ਸਿੰਘ ਜਰਗੜੀ ਹਾਜ਼ਰ ਸਨ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਡਾ. ਸੁਰਿੰਦਰ ਸਿੰਘ ਸ਼ਾਹਪੁਰ ਵਲੋਂ ਨਿਭਾਈ ਗਈ |