11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਮਾਲਾ ਤੇ ਦਸਤਾਰ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 04-02-2026
ਰਾੜਾ ਸਾਹਿਬ, 3 ਫਰਵਰੀ (ਸੁਖਵੀਰ ਸਿੰਘ ਚਣਕੋਈਆਂ)- ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨਾਨਕਪੁਰ ਜਗੇੜਾ ਵਿਖੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਤੇ ਗੁ. ਗੁਰੂ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਭਾਈ ਮਨਪ੍ਰੀਤ ਸਿੰਘ ਦੁਬਈ ਦੇ ਉੱਦਮ ਉਪਰਾਲੇ ਨਾਲ ਨੌਜਵਾਨ ਪੀੜ੍ਹੀ ਨੂੰ ਬਾਣੀ ਬਾਣੇ ਨਾਲ ਜੋੜਨ ਲਈ ਦੁਮਾਲਾ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ | ਭਾਈ ਮਨਦੀਪ ਸਿੰਘ ਖ਼ੁਰਦ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਨੇ ਦੱਸਿਆ ਕਿ ਸਮਾਗਮ ਦੌਰਾਨ ਸੈਂਕੜੇ ਬੱਚਿਆਂ ਨੇ ਭਾਗ ਲਿਆ | ਜੇਤੂ ਬੱਚਿਆਂ ਨੂੰ ਪ੍ਰਬੰਧਕਾਂ ਵੱਲੋਂ ਨਗਦ ਇਨਾਮ ਦਸਤਾਰਾਂ ਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੈੱਡ ਗ੍ਰੰਥੀ ਭਾਈ ਗੁਰਚਰਨ ਸਿੰਘ, ਭਾਈ ਗੁਰਦਾਸ ਸਿੰਘ, ਪ੍ਰਧਾਨ ਭਗਵੰਤ ਸਿੰਘ, ਜਸਵੀਰ ਸਿੰਘ ਜੱਸੀ, ਸਰਪੰਚ ਬਲਦੇਵ ਸਿੰਘ, ਮਨਪ੍ਰੀਤ ਸਿੰਘ ਮਨੀ, ਨਛੱਤਰ ਸਿੰਘ, ਕਿ੍ਸ਼ਨ ਸਿੰਘ, ਸੰਦੀਪ ਸਿੰਘ, ਤੀਰਥ ਸਿੰਘ ਕਾਲੀਆ, ਗਗਨਦੀਪ ਸਿੰਘ, ਇੰਟਰਨੈਸ਼ਨਲ ਦਸਤਾਰ ਕੋਚ ਹਰਪ੍ਰੀਤ ਸਿੰਘ ਚੀਮਾ, ਪ੍ਰਭਪਿੰਦਰ ਸਿੰਘ ਬਾਠਾਂ, ਗੁਰਵਿੰਦਰ ਸਿੰਘ ਸਿਆੜ, ਜਸ਼ਨਦੀਪ ਸਿੰਘ ਮਲੌਦ, ਜਪਜੀਤ ਸਿੰਘ ਮਲੌਦ, ਜਸਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸਨ |
Ad Position 22
No active advertisement
ਪਿਛਲੀ ਖ਼ਬਰ ਗਿਆਸਪੁਰਾ ਹੋਂਦ ਚਿੱਲੜ ਦੇ ਮਹਾਨ ਸ਼ਹੀਦਾਂ ਦੇ ਨਾਂਅ 'ਤੇ ਸਿਆਸੀ ਰੋਟੀਆਂ ਸੇਕਣੀਆਂ ਬੰਦ ਕਰਨ -ਮਦਨੀਪੁਰ ਅਗਲੀ ਖ਼ਬਰ ਪਰਮਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24