ਮਲੌਦ, 4 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੁਆਰਾ ਦੋ ਸਾਲ ਪਹਿਲਾਂ ਚਲਾਈ ਗਈ ਸੜਕ ਸੁਰੱਖਿਆ ਯੋਜਨਾ ਦੁਰਘਟਨਾਵਾਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਨੇ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਹਜ਼ਾਰਾਂ ਮਨੁੱਖੀ ਕੀਮਤੀ ਜਾਨਾਂ ਬਚਾ ਕੇ ਇਨਸਾਨੀਅਤ ਦੇ ਫ਼ਰਜ਼ਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਦੀ ਮਿਸਾਲ ਕਾਇਮ ਕੀਤੀ ਹੈ | ਐਡਵੋਕੇਟ ਕੂਹਲੀ ਨੇ ਕਿਹਾ ਕਿ ਹਾਦਸਿਆਂ ਦੌਰਾਨ ਜਾਨਾਂ ਜਾਣ ਦਾ ਅੰਕੜਾ 4700 ਤੋਂ ਘੱਟ ਕੇ 2338 ਰਹਿ ਗਿਆ ਹੈ ਜੋ ਮਨੁੱਖੀ ਜ਼ਿੰਦਗੀਆਂ ਦੇ ਬਚਾਅ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ |