16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਹਾਂਸ਼ਿਵਰਾਤਰੀ ਮੌਕੇ ਭਲਕੇ ਤੋਂ ਹੋਣਗੀਆਂ ਪ੍ਰਭਾਤ ਫੇਰੀਆਂ ਸ਼ੁਰੂ, 15 ਨੂੰ ਹੋਵੇਗੀ ਵਿਸ਼ਾਲ ਸ਼ੋਭਾ ਯਾਤਰਾ

Ad Position 21
No active advertisement
ਅਜੀਤ ਡੈਸਕ 05-02-2026
ਮਾਛੀਵਾੜਾ ਸਾਹਿਬ, 4 ਫਰਵਰੀ (ਮਨੋਜ ਕੁਮਾਰ)-ਮਹਾਂ ਸ਼ਿਵਰਾਤਰੀ ਦੇ ਪਾਵਨ ਤਿਉਹਾਰ ਮੌਕੇ ਸ਼ਹਿਰ ਦੀਆਂ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਲਕੇ ਤੋਂ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਦੁਰਗਾ ਸ਼ਕਤੀ ਮੰਦਿਰ ਕਮੇਟੀ ਦੇ ਪ੍ਰਧਾਨ ਨੰਦ ਕਿਸ਼ੋਰ ਨੇ ਦੱਸਿਆ ਕਿ ਬਾਬਾ ਬਾਲਕ ਨਾਥ ਮੰਦਿਰ ਮਾਛੀਵਾੜਾ ਸਾਹਿਬ ਤੋਂ 6 ਫਰਵਰੀ ਤੋਂ ਪ੍ਰਭਾਵ ਫੇਰੀਆਂ ਸ਼ੁਰੂ ਹੋਣਗੀਆਂ, ਜੋ 15 ਫਰਵਰੀ ਤੱਕ ਜਾਰੀ ਰਹਿਣਗੀਆਂ | ਪ੍ਰਭਾਵ ਫੇਰੀਆਂ ਸ਼ੁਰੂ ਹੋਣ ਦਾ ਸਮਾਂ ਸਵੇਰੇ 4 ਵਜੇ ਹੋਵੇਗਾ | ਮੰਦਰ ਵਲੋਂ ਆਖ਼ਰੀ ਦਿਨ 15 ਫਰਵਰੀ ਨੂੰ ਪੂਰੇ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ | ਇਨ੍ਹਾਂ ਦਿਨਾਂ ਦੌਰਾਨ ਮੰਦਰ ਦੀ ਸਜਾਵਟ ਦੇਖਣ ਯੋਗ ਹੋਵੇਗੀ | ਸ਼ੋਭਾ ਯਾਤਰਾ ਨੂੰ ਮੁੱਖ ਰੱਖਦੇ ਹੋਏ ਮਾਛੀਵਾੜਾ ਸਾਹਿਬ ਦੀਆਂ ਸੰਗਤਾਂ ਵਲੋਂ ਵੀ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸਜਾਵਟੀ ਗੇਟ ਤਿਆਰ ਕੀਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੀ -ਗੁਰਕੀਰਤ ਸਿੰਘ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ ਯੋਜਨਾ ਲੋਕਾਂ ਲਈ ਵਰਦਾਨ- ਐਡਵੋਕੇਟ ਕੂਹਲੀ
Ad Position 24