16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਖੰਨਾ ਰੇਲਵੇ ਸਟੇਸ਼ਨ ਨੇੜੇ ਦਰਦਨਾਕ ਹਾਦਸਾ • ਰੇਲਵੇ ਲਾਈਨਾਂ ਪਾਰ ਕਰਦੇ ਪਰਿਵਾਰ ਦੇ ਮੁਖੀ ਦੀ ਮੌਤ

Ad Position 21
No active advertisement
ਅਜੀਤ ਡੈਸਕ 05-02-2026
ਖੰਨਾ, 4 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਵਿਖੇ ਰੇਲਵੇ ਸਟੇਸ਼ਨ ਦੇ ਨੇੜੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਪਰਿਵਾਰ ਦੇ ਮੁਖੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਚਾਰ ਵਿਅਕਤੀ ਰੇਲਵੇ ਲਾਈਨਾਂ ਪਾਰ ਕਰ ਰਹੇ ਸਨ | ਇਸ ਦੌਰਾਨ ਤਿੰਨ ਵਿਅਕਤੀ ਤਾਂ ਦੌੜ ਕੇ ਰੇਲਵੇ ਲਾਈਨਾਂ ਪਾਰ ਕਰਨ ਵਿੱਚ ਕਾਮਯਾਬ ਰਹੇ, ਪਰ ਇੱਕ ਵਿਅਕਤੀ ਮਾਲਵਾ ਐਕਸਪੈੱ੍ਰਸ ਦੀ ਲਪੇਟ ਵਿੱਚ ਆ ਗਿਆ |
ਰੇਲ ਦੀ ਟੱਕਰ ਇੰਨੀ ਭਿਆਨਕ ਸੀ ਕਿ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਕਰੀਬ 15 ਤੋਂ 20 ਮਿੰਟ ਤੱਕ ਮਾਲਵਾ ਐਕਸਪੈੱ੍ਰਸ ਨੂੰ ਖੰਨਾ ਰੇਲਵੇ ਸਟੇਸ਼ਨ 'ਤੇ ਰੋਕਿਆ ਗਿਆ |
ਸੂਚਨਾ ਮਿਲਦੇ ਹੀ ਰੇਲਵੇ ਪੁਲਿਸ (ਜੀਆਰਪੀ) ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਹਾਦਸੇ ਸਬੰਧੀ ਜਾਂਚ ਸ਼ੁਰੂ ਕੀਤੀ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਖੰਨਾ ਜੀ. ਆਰ. ਪੀ. ਚੌਂਕੀ ਦੇ ਇੰਚਾਰਜ ਚਮਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਵੱਲੋਂ ਮੈਮੋ ਮਿਲਿਆ ਸੀ, ਜਿਸ ਵਿੱਚ ਹਾਦਸੇ ਦੀ ਸੂਚਨਾ ਦਿੱਤੀ ਗਈ ਸੀ | ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਹਾਲਾਤਾਂ ਦੀ ਜਾਂਚ ਕੀਤੀ ਗਈ | ਇਸ ਤੋਂ ਬਾਅਦ ਮਿ੍ਤਕ ਦੀ ਪਛਾਣ ਕੀਤੀ ਗਈ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |
ਚੌਂਕੀ ਇੰਚਾਰਜ ਨੇ ਦੱਸਿਆ ਕਿ ਮਿ੍ਤਕ ਸਹਾਰਨਪੁਰ (ਉੱਤਰ ਪ੍ਰਦੇਸ਼) ਦਾ ਰਹਿਣ ਵਾਲਾ ਸੀ ਅਤੇ ਮਿਹਨਤ-ਮਜ਼ਦੂਰੀ ਕਰਨ ਲਈ ਆਪਣੇ ਪਰਿਵਾਰ ਸਮੇਤ ਖੰਨਾ ਆਇਆ ਹੋਇਆ ਸੀ | ਮਿ੍ਤਕ ਦੇ ਤਿੰਨ ਬੱਚੇ ਹਨ | ਲਾਸ਼ ਨੂੰ ਖੰਨਾ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਸੜਕਾਂ 'ਤੇ ਸਰਵੇ ਦੇ ਲੱਗੇ ਪੀਲੇ ਤੇ ਲਾਲ ਰੰਗ ਦੇ ਨਿਸ਼ਾਨਾਂ ਕਾਰਨ ਕਿਸਾਨਾਂ 'ਚ ਸਹਿਮ ਦਾ ਮਾਹੌਲ ਅਗਲੀ ਖ਼ਬਰ ਖੰਨਾ ਪੁਲਿਸ ਨੇ ਗੈਗਸਟਰਾਂ 'ਤੇ ਵਾਰ ਮੁਹਿੰਮ ਅਧੀਨ 3 ਵੱਖ ਵੱਖ ਵਾਰਦਾਤਾਂ ਵਿਚ ਲੋੜੀਂਦੇ 2 ਸ਼ਾਰਪ ਸ਼ੂਟਰ ਭਰਾਵਾਂ ਨੂੰ...
Ad Position 24