ਬੀਜਾ, 4 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਤੋਂ ਬਾਅਦ ਜਥੇਦਾਰ ਹਰਮਿੰਦਰ ਸਿੰਘ ਪੰਧੇਰ ਸਰਕਲ ਪ੍ਰਧਾਨ ਪਾਇਲ ਨੇ ਸਾਬਕਾ ਵਜ਼ੀਰ ਬਿਕਰਮਜੀਤ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਜ਼ਮਾਨਤ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਇਹ ਫ਼ੈਸਲਾ ਸਚਾਈ ਅਤੇ ਨਿਆਂ ਦੀ ਜਿੱਤ ਹੈ | ਉਨ੍ਹਾਂ ਨੇ ਆਖਿਆ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਹੋਰ ਮਜ਼ਬੂਤੀ ਨਾਲ ਲੋਕਾਂ ਦੇ ਮੁੱਦੇ ਉਠਾਏਗੀ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ | ਇਸ ਮੌਕੇ ਬਾਬਾ ਜੱਸਾ ਸਿੰਘ ਕਾਰ ਸੇਵਾ ਵਾਲੇ, ਚਰਨਜੀਤ ਸਿੰਘ ਚੰਨੀ ਪਾਇਲ ਸਰਗਰਮ ਆਗੂ, ਸੁੱਖਾ ਬੰਬ, ਗੁਰਮੁੱਖ ਸਿੰਘ, ਸੁਖਵਿੰਦਰ ਸਿੰਘ ਕੋਟ, ਬਲਵਿੰਦਰ ਸਿੰਘ ਭੁੱਲਰ ਕੋਟ, ਰਾਜਿੰਦਰ ਸਿੰਘ ਕੋਟ, ਦੀਦਾਰ ਸਿੰਘ ਆਦਿ ਹਾਜ਼ਰ ਸਨ |