16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸਿਹਤ ਬੀਮਾ ਸਕੀਮ ਸ਼ੁਰੂ ਕਰਨ ਨਾਲ ਲੋਕਾਂ ਦਾ 'ਆਪ' ਸਰਕਾਰ 'ਤੇ ਭਰੋਸਾ ਹੋਇਆ ਮਜ਼ਬੂਤ-ਧਾਲੀਵਾਲ/ਅੰਮਿ੍ਤਪਾਲ

Ad Position 21
No active advertisement
ਅਜੀਤ ਡੈਸਕ 05-02-2026
ਸਾਹਨੇਵਾਲ, 4 ਫਰਵਰੀ (ਹਨੀ ਚਾਠਲੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬਾ ਵਾਸੀਆਂ ਦੀ ਸਿਹਤ ਸਹੂਲਤਾਂ ਦੇ ਮੱਦੇਨਜ਼ਰ 10 ਲੱਖ ਰੁਪਏ ਤੱਕ ਹਰੇਕ ਪੰਜਾਬ ਵਾਸੀ ਲਈ ਮੁਫ਼ਤ ਇਲਾਜ ਦੀ ਸਹੂਲਤ ਦੀ ਸਕੀਮ ਸ਼ੁਰੂਆਤ ਕਰ ਕੇ ਲੋਕ ਪੱਖੀ ਕੰਮ ਕੀਤਾ ਹੈ, ਜਿਸ ਨਾਲ ਸੂਬੇ ਦੇ ਲੋਕਾਂ ਦਾ 'ਆਪ' ਸਰਕਾਰ 'ਤੇ ਭਰੋਸਾ ਮਜ਼ਬੂਤ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਅਤੇ ਦੀ ਸਾਹਨੇਵਾਲ ਟਰੱਕ ਆਪ੍ਰੇਟਰ ਵੈੱਲਫੇਅਰ ਸੁਸਾਇਟੀ ਸਾਹਨੇਵਾਲ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਕਨੇਚ ਨੇ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਦੀ ਸਿਹਤ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਪੰਜਾਬ ਵਾਸੀਆਂ ਲਈ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਵਾਉਣ ਦੀ ਜੋ ਸਕੀਮ ਸ਼ੁਰੂ ਕੀਤੀ ਹੈ, ਇਸ ਸਕੀਮ 'ਚ ਸੂਬੇ ਦਾ ਹਰੇਕ ਨਾਗਰਿਕ 10 ਲੱਖ ਰੁਪਏ ਤੱਕ ਦਾ ਲੋੜ ਪੈਣ 'ਤੇ ਮੁਫ਼ਤ ਇਲਾਜ ਕਰਵਾ ਸਕਦਾ ਹੈ, ਜਿਸ ਨਾਲ ਸੂਬਾ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ ਹੈ ਅਤੇ ਲੋਕ ਸਰਕਾਰ ਦਾ ਇਸ ਸਕੀਮ ਦੇ ਸ਼ੁਰੂ ਕਰਨ 'ਤੇ ਧੰਨਵਾਦ ਕਰ ਰਹੇ ਹਨ | ਇਸ ਮੌਕੇ ਦਲਜੀਤ ਸਿੰਘ ਬੱਗਾ, ਅਲੀਸ਼ੇਰ, ਓਾਕਾਰ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਨੇ ਮਨੁੱਖਤਾ, ਸਮਾਨਤਾ ਤੇ ਭਾਈਚਾਰੇ ਦਾ ਸੰਦੇਸ਼ ਦਿੱਤਾ-ਪਿ੍ੰਸੀਪਲ ਸ਼ਰਮਾ ਅਗਲੀ ਖ਼ਬਰ ਫੱਲੇਵਾਲ ਸਕੂਲ ਵਿਖੇ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ
Ad Position 24