ਰਾਏਕੋਟ, 4 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਨੌਵੇਂ ਪਾਤਿਸ਼ਾਹ ਧੰਨ-ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਅਤੇ 'ਰੰਘਰੇਟਾ ਗੁਰੂ ਕਾ ਬੇਟਾ' ਬਖਸ਼ਿਸ਼ ਦਿਵਸ ਦੇ 350 ਸਾਲਾਂ ਨੂੰ ਸਮਰਪਿਤ ਗੁਰੂ ਨਾਨਕ ਮਲਟੀਵਰਸਿਟੀ ਵਲੋਂ ਗੁਰਮਤਿ ਮੁਕਾਬਲੇ- 2025 ਕਰਵਾਏ ਗਏ ਸਨ | ਜਿਸ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਕੂਲ ਦੇ ਕੁੱਲ 9 ਬੱਚੇ ਤੀਜੇ ਰਾਊਾਡ ਵਿਚ ਚੁਣੇ ਗਏ, ਜਿੰਨ੍ਹਾਂ ਚੁਣੇ ਗਏ ਵਿਦਿਆਰਥੀਆਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਕਰਵਾਏ ਇਨਾਮ ਵੰਡ ਸਮਾਰੋਹ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇੰਨ੍ਹਾਂ ਹੋਣਹਾਰ ਵਿਦਿਆਰਥੀਆਂ ਵਿਚ ਰਜਨੇਸ਼ ਯਾਦਵ, ਖੁਸ਼ਪ੍ਰੀਤ ਕੌਰ ਤੇ ਗੁਰਜਪਾਲ ਸਿੰਘ ਨੂੰ ਕੈਟਲ ਤੇ ਘੜੀ, ਸਹਿਜਪ੍ਰੀਤ ਕੌਰ ਤੇ ਰੀਨਾ ਯਾਦਵ ਨੂੰ ਨਗਦ 21 ਸੌ ਰੁਪਏ, ਨਵਜੋਤ ਕੌਰ ਤੇ ਸਚਿਨ ਯਾਦਵ ਨੂੰ ਕੈਟਲ, ਰਣਵੀਰ ਕੌਰ ਤੇ ਸਿਮਰਨਜੀਤ ਕੌਰ ਨੂੰ ਸਮਾਰਟ ਘੜੀ ਅਤੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰੂ ਨਾਨਕ ਮਲਟੀਵਰਸਿਟੀ ਦੇ ਨੁਮਾਇੰਦੇ ਮਲਕੀਤ ਸਿੰਘ ਮਹਿਲ ਕਲਾਂ ਤੇ ਸੁਰਿੰਦਰ ਕੌਰ ਮਹਿਲ ਕਲਾਂ ਦਾ ਸਕੂਲ ਪੁੱਜਣ 'ਤੇ ਪਿ੍ੰਸੀਪਲ ਸ੍ਰੀਮਤੀ ਹਰਿੰਦਰ ਕੌਰ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਪਿ੍ੰਸੀਪਲ ਸ਼੍ਰੀਮਤੀ ਹਰਿੰਦਰ ਕੌਰ ਨੇ ਆਖਿਆ ਕਿ ਟਰੱਸਟਾਂ ਵਲੋਂ ਅਜਿਹੇ ਉਪਰਾਲੇ ਕਰਨ ਨਾਲ ਬੱਚਿਆਂ ਵਿਚ ਮੁਕਾਬਲੇ ਦੀ ਭਾਵਨਾ ਉਤਪੰਨ ਹੁੰਦੀ ਹੈ |