16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਜੀ.ਐੱਚ.ਜੀ ਨਰਸਿੰਗ ਕਾਲਜ ਦਾ ਜੀ.ਐਨ.ਐਮ (ਸਾਲ ਤੀਜਾ) ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 05-02-2026
ਰਾਏਕੋਟ, 4 ਫਰਵਰੀ (ਸੁਸ਼ੀਲ)-ਇਲਾਕੇ ਦੀ ਨਾਮਵਾਰ ਨਰਸਿੰਗ ਸੰਸਥਾ ਜੀ.ਐਚ.ਜੀ ਕਾਲਜ਼ ਆਫ ਨਰਸਿੰਗ ਦਾ ਜੀ.ਐਨ.ਐਮ (ਸਾਲ ਤੀਜਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਐਲਾਨੇ ਗਏ ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ਼ ਪਿ੍ੰਸੀਪਲ ਕਰਮਵੀਰ ਕੌਰ ਨੇ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਕਾਲਜ ਦੀ ਵਿਦਿਆਰਥਣ ਨਵਦੀਪ ਕੌਰ ਪੁੱਤਰੀ ਨਿਰਭੈ ਸਿੰਘ ਨੇ 1335 ਅੰਕ ਲੈ ਕੇ ਕਾਲਜ ਵਿੱਚ ਪਹਿਲਾ ਸਥਾਨ, ਨਵਜੋਤ ਸਿੰਘ ਪੁੱਤਰ ਪ੍ਰੇਮ ਸਿੰਘ ਅਤੇ ਕਮਲ ਨਯਨ ਪੁੱਤਰ ਸੰਜੈ ਕੁਮਾਰ ਨੇ 1325 ਅੰਕ ਲੈ ਕੇ ਸਾਂਝੇ ਤੌਰ ਤੇ ਦੂਜਾ ਸਥਾਨ ਅਤੇ ਸੀਮਾ ਕੁਮਾਰੀ ਪੁੱਤਰੀ ਬਿਮਲੇਸ਼ ਕੁਮਾਰ ਨੇ 1316 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਜੀ.ਐਚ.ਜੀ ਕਾਲਜ਼ ਆਫ ਨਰਸਿੰਗ ਦੇ ਚੇਅਰਮੈਨ ਡਾ. ਬੀ. ਐਲ. ਬਾਂਸਲ ਅਤੇ ਡਾਇਰੈਕਟਰ ਡਾ. ਵਰੁਣ ਬਾਂਸਲ ਨੇ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਅਤੇ ਕਾਲਜ ਸਟਾਫ ਨੂੰ ਮੁਬਾਰਕਬਾਦ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੁੜੈਣ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਪੰਜਾਬ ਦੀ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਮੰਤਰੀ ਨਾਲ ਮੀਟਿੰਗ
Ad Position 24