17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪੰਜਾਬ ਦੇ ਹੱਕਾਂ ਲਈ ਹਰ ਲੜਾਈ ਲੜੀ ਜਾਵੇਗੀ-ਵਿਧਾਇਕ ਇਯਾਲੀ

Ad Position 21
No active advertisement
ਅਜੀਤ ਡੈਸਕ 05-02-2026
ਚੌਂਕੀਮਾਨ, 4 ਫਰਵਰੀ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸਾਹਿਬ (ਪੱਤੀ ਧਾਲੀਵਾਲ) ਪਿੰਡ ਚੌਂਕੀਮਾਨ ਵਿਖੇ ਬਲਾਕ ਸੰਮਤੀ ਮੈਬਰ ਰਾਜਦੀਪ ਸਿੰਘ ਖਾਲਸਾ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਨੇਤਰਹੀਣ ਸਿੰਘ ਭਾਈ ਸਮਸੇਰ ਸਿੰਘ ਸੂਰਮਾ ਦੇ ਕੀਰਤਨੀ ਜੱਥੇ ਵਲੋਂ ਇਲਾਹੀ ਬਾਣੀ ਦਾ ਕੀਰਤਨੀ ਸਰਵਣ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਗੁਰਦਿਆਲ ਸਿੰਘ ਵੱਲੋਂ ਗੁਰੂ ਸਾਹਿਬਾਨਾਂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਸਮਾਗਮ ਵਿਚ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਖੁਸਵਿੰਦਰ ਸਿੰਘ ਜੰਡ ਸਾਹਿਬ (ਮੋਰਚਾ ਕਮੇਟੀ ਦੇ ਆਗੂ), ਪਰਮਜੀਤ ਸਿੰਘ ਮੰਡ ਚਮਕੌਰ ਸਾਹਿਬ (ਦਲ ਖ਼ਾਲਸਾ) ਤੇ ਜੋਧ ਸਿੰਘ (ਸੱਥ ਜਥੇਬੰਦੀ) ਨੇ ਸਮਾਗਮ ਵਿਚ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਜੋਧ ਸਿੰਘ ਨੇ ਸੰਬੋਧਨ ਕਰਦਿਆਂ ਨੌਜਵਾਨ ਵੀਰਾਂ ਨੂੰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀਆਂ ਆਉਣ ਵਾਲੀਆਂ ਚੋਣਾਂ ਵਿਚ ਵੱਧ-ਚੜ੍ਹਕੇ ਹਿੱਸਾ ਲੈਣ ਲਈ ਕਿਹਾ ਤੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਧਰਮ ਨਾਲ ਜੁੁੜ ਕੇ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਖੁਸਇੰਦਰ ਸਿੰਘ ਜੰਡ ਸਾਹਿਬ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸਾਨੂੰ ਸੰਘਰਸ਼ ਕਰਨਾ ਹੋਵੇਗਾ | ਇਸ ਮੌਕੇ ਪਰਮਜੀਤ ਸਿੰਘ ਮੰਡ ਨੇ ਸੰਬੋਧਨ ਕਰਦਿਆਂ ਕਿਹਾ ਕੇ ਸਿੱਖ ਕੌਮ ਨੇ ਹਮੇਸਾ ਹੀ ਦੇਸ਼ ਦੀ ਖਾਤਰ ਅੱਗੇ ਹੋ ਕੇ ਜਾਨਾ ਵਾਰੀਆਂ ਹਨ | ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸਮੁੱਚੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਵਿਧਾਇਕ ਇਯਾਲੀ ਵੱਲੋਂ ਆਏ ਆਗੂਆਂ ਸਮੇਤ ਜ਼ੋਨ ਮਾਨ ਤੋਂ ਬਲਾਕ ਸੰਮਤੀ ਮੈਂਬਰ ਬਣੇ ਰਾਜਦੀਪ ਸਿੰਘ ਖ਼ਾਲਸਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਅਵਤਾਰ ਸਿੰਘ ਸੇਖੂਪੁਰਾ ਯੂ.ਐੱਸ.ਏ, ਮਾ: ਬਲਜਿੰਦਰ ਸਿੰਘ ਚੌਂਕੀਮਾਨ, ਭਰਪੂਰ ਸਿੰਘ ਧਾਲੀਵਾਲ, ਸਾਬਕਾ ਸਰਪੰਚ ਇਕਬਾਲ ਸਿੰਘ ਤਾਸਾ, ਅੰਬਰਦੀਪ ਸਿੰਘ ਕੁੱਕੂ ਮਾਨ, ਸਾਬਕਾ ਸਰਪੰਚ ਜਗਦੀਸ ਸਿੰਘ ਲੂਟੀ, ਬਲਵੀਰ ਸਿੰਘ ਸੇਖੂਪੁਰਾ, ਰਣਧੀਰ ਸਿੰਘ ਪੱਪਾ, ਦਵਿੰਦਰ ਸਿੰਘ ਧਾਲੀਵਾਲ, ਮੈਨੇਜਰ ਤੇਜਾ ਸਿੰੰਘ ਧਾਲੀਵਾਲ, ਦਵਿੰਦਰ ਸਿੰਘ ਨਵਰੰਗ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐੱਸ.ਬੀ. ਕੌਨਵੈਂਟ ਸਕੂਲ ਚਕਰ 'ਚ ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਫਨ ਮੇਲਾ ਲਾਇਆ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਪੰਜਾਬ ਭਰ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ-ਚੇਅਰਮੈਨ ਦਿਲਸਾਦ ਸੇਖੂਪੁਰਾ/ਨੰਬਰਦਾਰ ਸ...
Ad Position 24