ਹਠੂਰ, 4 ਫਰਵਰੀ (ਜਸਵਿੰਦਰ ਸਿੰਘ ਛਿੰਦਾ)- ਬੀ.ਬੀ.ਐੱਸ.ਬੀ. ਕੌਨਵੈਂਟ ਸਕੂਲ ਚਕਰ ਵਿਖੇ ਨੰਨ੍ਹੇ ਮੁੰਨ੍ਹੇ ਬੱਚਿਆਂ ਲਈ ਸਕੂਲ ਮੈਨੇਜ਼ਮੈਂਟ ਵਲੋਂ ਫਨ ਮੇਲਾ ਲਾਇਆ ਗਿਆ | ਜਿਸ ਵਿਚ ਪ੍ਰੀ-ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ ਅਤੇ ਉਨ੍ਹਾਂ ਨੇ ਵੱਖ ਵੱਖ ਕਿਸਮ ਦੇ ਝੂਲੇ, ਮਿੱਕੀ ਮਾਊਸ, ਜਾਲ, ਜੰਪਿੰਗ, ਕਮਾਂਡੋਂ ਨੈੱਟ, ਗਲੋਬਲ, ਬਿੱਲੀ ਝੂਲਾ ਆਦਿ ਦਾ ਸਟਾਫ਼ ਦੀ ਨਿਗਰਾਨੀ ਹੇਠ ਖੂਬ ਅਨੰਦ ਮਾਣਿਆ | ਪਿ੍ੰਸੀਪਲ ਸ੍ਰੀਮਤੀ ਵਿਮਲ ਚੰਡੋਕ ਨੇ ਇਸ ਮੌਕੇ ਬੱਚਿਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਸਕੂਲ 'ਚ ਅਜਿਹੀਆਂ ਗਤੀਵਿਧੀਆਂ ਦਾ ਹੋਣਾ ਬਹੁਤ ਲਾਜ਼ਮੀ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ਦੇ ਨਾਲ ਨਾਲ ਉਨ੍ਹਾਂ ਦੀ ਸਰੀਰਕ ਕਸਰਤ ਕਰਦਿਆਂ ਮਨੋਰੰਜ਼ਨ ਵੀ ਹੋ ਸਕੇ ਅਤੇ ਪੜ੍ਹਾਈ ਉਨ੍ਹਾਂ ਨੂੰ ਕੋਈ ਬੋਝ ਨਾ ਲੱਗੇ |