17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਨੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ <br/>

Ad Position 21
No active advertisement
ਰੋਜ਼ ਗਾਰਡ ਨੇੜੇ ਸਥਿਤ ਮੇਅਰ ਕੈਂਪ ਦਫ਼ਤਰ ਵਿਖੇ ਸਮੀਖਿਆ ਮੀਟਿੰਗ ਕਰਦੇ ਹੋਏ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਤੇ ਡਿਪਟੀ ਮੇਅਰ ਪਿ੍ੰਸ ਜੌਹਰ | ਤਸਵੀਰ-ਸੇਵਕ ਸਿੰਘ <br/> 05-02-2026
ਲੁਧਿਆਣਾ, 4 ਫਰਵਰੀ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਵਿਚ ਟਿਕਾਊ ਅਤੇ ਸੰਤੁਲਿਤ ਵਿਕਾਸ ਨੰੂ ਯਕੀਨੀ ਬਣਾਉਣ ਲਈ ਨਗਰ ਨਿਗਮ ਦੀ ਅਗਵਾਈ ਹੇਠ ਇਕ ਉਚ ਪੱਧਰੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਪਿ੍ੰਸ ਜੌਹਰ ਨੇ ਸ਼ਹਿਰ ਵਿਚ ਚੱਲ ਰਹੇ ਅਤੇ ਆਉਣ ਵਾਲੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ | ਰੋਜ਼ ਗਾਰਡਨ ਨੇੜੇ ਸਥਿਤ ਮੇਅਰ ਕੈਂਪ ਦਫ਼ਤਰ ਵਿਚ ਹੋਈ ਇਸ ਮੀਟਿੰਗ ਦਾ ਮੁੱਖ ਦਾ ਉਦੇਸ਼ ਸ਼ਹਿਰ ਦੇ ਹਰ ਇਲਾਕੇ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜਾਂ ਨੰੂ ਤੇਜ਼ੀ ਨਾਲ ਅੱਗੇ ਵਧਾਉਣਾ ਸੀ | ਮੀਟਿੰਗ ਦੌਰਾਨ ਵੱਖ ਵੱਖ ਵਿਕਾਸ ਪੋ੍ਰਜੈਕਟਾਂ ਦੀ ਪ੍ਰਗਤੀ 'ਤੇ ਚਰਚਾ ਕੀਤੀ ਗਈ ਅਤੇ ਠੋਸ ਲੋੜੀਂਦੇ ਕਦਮਾਂ 'ਤੇ ਵਿਚਾਰ ਕੀਤਾ ਗਿਆ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਪਿ੍ੰਸ ਜੌਹਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਪਾਰਟੀ ਰੇਖਾਵਾਂ ਤੋਂ ਉਪਰ ਉਠ ਕੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ | ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਚੱਲ ਰਹੇ ਪੋ੍ਰਜੈਕਟਾਂ ਦੀ ਨਿਯਮਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਮੈਦਾਨੀ ਦੌਰਿਆਂ ਰਾਹੀਂ ਕੰਮਾਂ ਦੀ ਗੁਣਵੱਤਾ ਨੰੂ ਵੀ ਪਰਖਿਆ ਜਾ ਰਿਹਾ ਹੈ | ਮੀਟਿੰਗ ਵਿਚ ਅਧਿਕਾਰੀਆਂ ਨੰੂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਸਫ਼ਾਈ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਣ 'ਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਐਨ. ਐਸ. ਪੀ. ਐਸ. ਦੇ ਵਿਦਿਆਰਥੀਆਂ ਨੂੰ ਸ੍ਰੀ ਸਹਿਜ ਪਾਠ ਪੂਰਾ ਕਰਨ 'ਤੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਨਗਰ ਨਿਗਮ ਪ੍ਰਾਪਰਟੀ ਟੈਕਸ ਵਸੂਲੀ 'ਚ ਤੇਜ਼ੀ ਲਈ ਹੋਇਆ ਸਖ਼ਤ <br/>
Ad Position 24