17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪਿੰਡ ਪੋਨਾ ਨੂੰ ਸੁਖਦੀਪ ਸਿੰਘ ਮਨੀਲਾ ਨੇ ਆਪਣੇ ਮਾਤਾ-ਪਿਤਾ ਦੀ ਯਾਦ 'ਚ ਐਂਬੂਲੈਂਸ ਦਿੱਤੀ

Ad Position 21
No active advertisement
ਅਜੀਤ ਡੈਸਕ 05-02-2026
ਚੌਂਕੀਮਾਨ, 4 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਪੋਨਾ ਦੇ ਨਗਰ ਨਿਵਾਸੀਆਂ ਸਮੇਤ ਨਾਲ ਲੱਗਦੇ ਪਿੰਡਾਂ ਨੂੰ ਐਂਬੂਲੈਸ ਦੀ ਸਹੂਲਤ ਦੇਣ ਲਈ ਅੱਜ ਸੁਖਦੀਪ ਸਿੰਘ ਮਨੀਲਾ ਵਾਲਿਆਂ ਨੇ ਆਪਣੇ ਪਿਤਾ ਸ: ਸ਼ਮਸੇਰ ਸਿੰਘ ਤੇ ਮਾਤਾ ਹਰਬੰਸ ਕੌਰ ਦੀ ਯਾਦ ਵਿਚ ਐਂਬੂਲੈਸ ਦਿੱਤੀ ਤੇ ਪਿੰਡ ਪੋਨਾ ਦੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਸਮੇਤ ਸਮੁੱਚੀ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਨੂੰ ਐਂਬੂਲੈਸ ਦੀਆਂ ਚਾਬੀਆਂ ਸੌਪੀਆਂ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਸੁਖਦੀਪ ਸਿੰਘ ਮਨੀਲਾ ਵਾਲਿਆਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਮੈਂਬਰ ਅੰਮਿ੍ਤ ਲਾਲ, ਗੁਰਪ੍ਰੀਤ ਸਿੰਘ ਪੋਨਾ, ਗਗਨਦੀਪ ਸਿੰਘ, ਗੁਰਵਿੰਦਰ ਸਿੰਘ, ਨੰਬਰਦਾਰ ਬਲਵਿੰਦਰ ਸਿੰਘ, ਤੇਜਿੰਦਰ ਸਿੰਘ, ਸਰਨਜੀਤ ਸਿੰਘ ਤੂਰ, ਸਵਿੰਦਰ ਸਿੰਘ, ਰਵਿੰਦਰ ਸਿੰਘ, ਹਰਦੀਪ ਸਿੰਘ ਧਾਲੀਵਾਲ, ਰਣਜੀਤ ਸਿੰਘ, ਕੁਲਵੰਤ ਸਿੰਘ, ਮਾ: ਗੁਰਮੀਤ ਸਿੰਘ, ਵਾਗਿਗੁਰੂਪਾਲ ਸਿੰਘ, ਕਰਮਜੀਤ ਸਿੰਘ, ਨੰਬਰਦਾਰ ਜਤਿੰਦਰ ਸਿੰਘ, ਸੁਰਜੀਤ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ, ਡਾ. ਕਿ੍ਸਨ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੇਹੜਕਾ ਤੇ ਜਗਰਾਉਂ ਦੇ ਸਰਕਾਰੀ ਸਕੂਲਾਂ 'ਚ ਸਮਾਗਮ ਅੱਜ ਤੇ 7 ਨੂੰ ਅਗਲੀ ਖ਼ਬਰ ਐਨ. ਐਸ. ਪੀ. ਐਸ. ਦੇ ਵਿਦਿਆਰਥੀਆਂ ਨੂੰ ਸ੍ਰੀ ਸਹਿਜ ਪਾਠ ਪੂਰਾ ਕਰਨ 'ਤੇ ਕੀਤਾ ਸਨਮਾਨਿਤ <br/>
Ad Position 24