17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਦੇਹੜਕਾ ਤੇ ਜਗਰਾਉਂ ਦੇ ਸਰਕਾਰੀ ਸਕੂਲਾਂ 'ਚ ਸਮਾਗਮ ਅੱਜ ਤੇ 7 ਨੂੰ

Ad Position 21
No active advertisement
ਅਜੀਤ ਡੈਸਕ 05-02-2026
ਹਠੂਰ, 3 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵਲੋਂ ਫਰਵਰੀ ਵਿਚ ਮਨਾਏ ਜਾਣ ਵਾਲੇ ਪੰਜਾਬੀ ਮਾਤ ਭਾਸ਼ਾ ਪੰਦਰਵਾੜੇ ਦੌਰਾਨ ਦੋ ਸਮਾਗਮ ਜਗਰਾਉਂ ਹਲਕੇ 'ਚ ਕਰਵਾਏ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਪ੍ਰਸਿੱਧ ਨਾਵਲਕਾਰ ਮਿੱਤਰ ਸੈਨ ਮੀਤ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਪ੍ਰਸਾਰ ਭਾਈਚਾਰਾ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਹਮੇਸ਼ਾਂ ਯਤਨਸ਼ੀਲ ਹੈ ਜਿਸ ਤਹਿਤ ਪਹਿਲਾ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਹੜਕਾ ਵਿਖੇ 5 ਫਰਵਰੀ ਨੂੰ ਅਤੇ ਦੂਜਾ ਸਮਾਗਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖ਼ੇ 7 ਫਰਵਰੀ ਨੂੰ ਮਨਾਇਆ ਜਾਵੇਗਾ | ਇਨ੍ਹਾਂ ਸਮਾਗਮਾਂ ਵਿਚ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਜੁੜਨ ਲਈ ਪ੍ਰੇਰਿਤ ਕਰਨ ਲਈ ਭਾਈਚਾਰੇ ਦੇ ਵਿਦਵਾਨ ਵਿਦਿਆਰਥੀਆਂ ਦੇ ਸਨਮੁਖ ਹੋਣਗੇ ਅਤੇ ਹਰ ਸਕੂਲ ਦੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਵਿਕਾਸ ਵਿਚ ਜ਼ਿਕਰਯੋਗ ਯੋਗਦਾਨ ਪਾਉਣ ਵਾਲੇ 6-6 ਵਿਦਿਆਰਥੀਆਂ ਨੂੰ ਪੁਸਤਕਾਂ, ਪ੍ਰਮਾਣ ਪੱਤਰਾਂ, ਮੈਡਲਾਂ ਅਤੇ ਸਕੂਲ ਬਸਤਿਆਂ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਟੀਮ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੇ ਆਗੂ ਸਾਹਿਤਕਾਰ ਅਵਤਾਰ ਸਿੰਘ ਜਗਰਾਉਂ, ਮਿੱਤਰ ਸੈਨ ਮੀਤ, ਦਵਿੰਦਰ ਸਿੰਘ ਸੇਖਾ ਅਤੇ ਸੁੱਖਇੰਦਰ ਪਾਲ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਲਗਵਾਇਆ ਇਕ ਹੋਰ ਵਿਜ਼ਟਰ ਵੀਜ਼ਾ ਅਗਲੀ ਖ਼ਬਰ ਪਿੰਡ ਪੋਨਾ ਨੂੰ ਸੁਖਦੀਪ ਸਿੰਘ ਮਨੀਲਾ ਨੇ ਆਪਣੇ ਮਾਤਾ-ਪਿਤਾ ਦੀ ਯਾਦ 'ਚ ਐਂਬੂਲੈਂਸ ਦਿੱਤੀ
Ad Position 24