649ਵੇਂ ਗੁਰੂ ਰਵਿਦਾਸ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਅਜੀਤ ਡੈਸਕ
06-02-2026
ਇੰਜੀ. ਬੋਪਾਰਾਏ ਨੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਰੀ ਸੰਗਤ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਸਾਨੂੰ ਆਪਣੇ ਕਰਮਾਂ ਦੀ ਸਮੀਖਿਆ ਕਰਨ ਅਤੇ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ | ਇਸ ਮੌਕੇ ਸਰਪੰਚ ਗੁਰਦੀਪ ਸਿੰਘ ਚਾਪੜਾ ਅਤੇ ਸਾਬਕਾ ਸਰਪੰਚ ਮਨਦੀਪ ਸਿੰਘ ਚਾਪੜਾ ਆੜ੍ਹਤੀ ਨੇ ਕਿਹਾ ਕਿ ਨਿਸ਼ਕਾਮ ਸੇਵਾ, ਸਮਾਨਤਾ ਅਤੇ ਆਪਸੀ ਪਿਆਰ ਹੀ ਮਜ਼ਬੂਤ ਸਮਾਜ ਦੀ ਨੀਂਹ ਹਨ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਲੇ-ਦੁਆਲੇ ਦੇ ਸਮਾਜ 'ਚ ਫੈਲੀ ਅਨਿਆਏ, ਗਰੀਬੀ ਅਤੇ ਬੇਇਨਸਾਫ਼ੀ ਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਗੁਰੂ ਰਵਿਦਾਸ ਜੀ ਦੇ ਸੰਦੇਸ਼ 'ਸਭ ਦਾ ਭਲਾ' ਨੂੰ ਅਮਲ ਵਿਚ ਲਿਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਮਹਾਨਤਾ ਸਿਰਫ਼ ਭਾਰਤ ਤੱਕ ਸੀਮਤ ਨਹੀਂ ਰਹੀ, ਸਗੋਂ ਉਨ੍ਹਾਂ ਦੇ ਵਿਚਾਰਾਂ ਨੇ ਪੂਰੀ ਦੁਨੀਆ ਨੂੰ ਪ੍ਰਭਾਵਿਤ ਕੀਤਾ | ਉਨ੍ਹਾਂ ਦੀ ਬਾਣੀ ਨੇ ਮਨੁੱਖ ਨੂੰ ਅੰਧਵਿਸ਼ਵਾਸਾਂ ਤੋਂ ਬਾਹਰ ਕੱਢ ਕੇ ਸੱਚ ਅਤੇ ਗਿਆਨ ਦੇ ਰਾਹ 'ਤੇ ਲਿਆਂਦਾ |
ਇਸ ਮੌਕੇ ਗੁਰੂ ਰਵਿਦਾਸ ਵੈੱਲਫੇਅਰ ਕਮੇਟੀ ਦੇ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ-ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਇੰਜੀ. ਜਗਦੇਵ ਸਿੰਘ ਬੋਪਾਰਾਏ, ਸਰਪੰਚ ਗੁਰਦੀਪ ਸਿੰਘ ਚਾਪੜਾ, ਸਾਬਕਾ ਸਰਪੰਚ ਮਨਦੀਪ ਸਿੰਘ ਚਾਪੜਾ ਆੜ੍ਹਤੀ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਆਗੂਆਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਉਪਦੇਸ਼ਾਂ ਰਾਹੀਂ ਇਹ ਸਪਸ਼ਟ ਕੀਤਾ ਹੈ ਕਿ ਮਨੁੱਖ ਦੀ ਅਸਲੀ ਪਛਾਣ ਉਸਦੇ ਕਰਮਾਂ ਨਾਲ ਹੁੰਦੀ ਹੈ, ਨਾ ਕਿ ਉਸਦੀ ਜਾਤ ਜਾਂ ਸਮਾਜਿਕ ਹੈਸੀਅਤ ਨਾਲ | ਇਸ ਸਮੇਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਸਰਪੰਚ ਗੁਰਦੀਪ ਸਿੰਘ ਚਾਪੜਾ, ਮਨਦੀਪ ਸਿੰਘ, ਪਰਮਿੰਦਰ ਸਿੰਘ, ਜਗਮੇਲ ਸਿੰਘ, ਰੂਪ ਸਿੰਘ, ਮੱਖਣ ਸਿੰਘ, ਹਰਜਿੰਦਰ ਸਿੰਘ, ਬੇਅੰਤ ਸਿੰਘ, ਬਬਲਾ ਸਿੰਘ ਜੇ.ਈ, ਧਰਮਪਾਲ ਸਿੰਘ, ਫਤਿਹੈ ਸਿੰਘ, ਬੇਅੰਤ ਸਿੰਘ ਪੰਧੇਰ ਖੇੜੀ, ਮਨਪ੍ਰੀਤ ਸਿੰਘ ਘੁਡਾਣੀ, ਅਵਤਾਰ ਸਿੰਘ ਪੰਚ, ਹਰਦੀਪ ਸਿੰਘ, ਗੁਰਦੀਪ ਸਿੰਘ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਜਸਪਾਲ ਸਿੰਘ ਪਾਲੀ, ਲਖਵਿੰਦਰ ਲੱਖੀ, ਨੰਬਰਦਾਰ ਭਿੰਦਰ ਕੌਰ, ਜਗਦੀਪ ਸਿੰਘ ਇੰਸਪੈਕਟਰ ਪੀ. ਡਬਲਿਊ.ਡੀ. ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |