ਸਾਹਨੇਵਾਲ, 5 ਫਰਵਰੀ (ਅਮਰਜੀਤ ਸਿੰਘ ਮੰਗਲੀ)-ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਦੇ ਗਿਆਰ੍ਹਵੀਂ ਦੇ ਵਿਦਿਆਰਥੀਆਂ ਸਟਾਫ਼ ਅਤੇ ਮੈਨੇਜਮੈਂਟ ਨੇ ਬਾਰ੍ਹਵੀਂ ਜਮਾਤ ਦੇ ਪਾਸ ਹੋ ਕੇ ਜਾਣ ਵਾਲੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਕਰਵਾਏ ਸਮਾਰੋਹ ਦੌਰਾਨ ਉਨ੍ਹਾਂ ਨੇ ਸੀਨੀਅਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬੀ. ਕੇ. ਅਨੇਜਾ, ਸਵਾਤੀ ਅਨੇਜਾ ਅਤੇ ਸਕੂਲ ਦੀ ਪਿ੍ੰਸੀਪਲ ਸ਼ਾਲਿਨੀ ਖੁੱਲਰ ਨੇ ਸ਼ਮਾ ਰੌਸ਼ਨ ਕਰ ਕੇ ਕੀਤੀ | ਇਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਗਿਆਨ ਦੀ ਰੌਸ਼ਨੀ ਪ੍ਰਦਾਨ ਕੀਤੀ ਹੈ ਅਤੇ ਉਨ੍ਹਾਂ ਨੂੰ ਸਹੀ ਮਾਰਗ 'ਤੇ ਚੱਲਣ ਲਈ ਸੇਧ ਪ੍ਰਦਾਨ ਕੀਤੀ ਹੈ | ਇਸ ਮੌਕੇ ਸਭਿਆਚਾਰਕ ਪ੍ਰੋਗਰਾਮ ਵਿਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਹੁਪੱਖੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਿਸਟਰ ਐਂਡ ਮਿਸ ਟੈਗੋਰ, ਮਿਸਟਰ ਐਂਡ ਮਿਸ ਫੇਅਰਵੈੱਲ, ਮਿਸਟਰ ਐਂਡ ਮਿਸ ਪਰਫੈਕਟ, ਮਿਸਟਰ ਐਂਡ ਮਿਸ ਪੰਕਚੁਅਲ, ਮਿਸਟਰ ਐਂਡ ਮਿਸ ਵੈਲ ਡਰੈਸਡ ਅਤੇ ਮਿਸਟਰ/ਮਿਸ ਲਈ ਰੈਂਪ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਮੈਨੇਜਿੰਗ ਡਾਇਰੈਕਟਰਾਂ ਅਤੇ ਪਿ੍ੰਸੀਪਲ ਨੇ ਇਨ੍ਹਾਂ ਟਾਈਟਲਾਂ ਦੇ ਜੇਤੂਆਂ ਦਾ ਐਲਾਨ ਕੀਤਾ, ਜਿਸ ਵਿਚ ਹਰਸ਼ ਸ਼ਰਮਾ ਅਤੇ ਇਸ਼ਿਤਾ ਗੌਤਮ ਨੂੰ ਮਿਸਟਰ ਅਤੇ ਮਿਸ ਟੈਗੋਰ, ਆਰੀਅਨ ਅਤੇ ਗੁਰਨੂਰ ਕੌਰ ਨੂੰ ਮਿਸਟਰ ਅਤੇ ਮਿਸ ਫੇਅਰਵੈੱਲ, ਤਨਮੇ ਮਿਸਟਰ ਪੰਕਚੁਅਲ ਅਤੇ ਅਵਨੀਤ ਪੰਧੇਰ ਮਿਸ ਪੰਕਚੁਅਲ, ਕਿ੍ਸ਼ ਅਤੇ ਪ੍ਰਭਸਿਮਰਨ ਕੌਰ ਮਿਸਟਰ ਅਤੇ ਮਿਸ ਐਲਿਗੇਂਟ ਜੁਆਏ ਅਤੇ ਜੈਸਿਕਾ ਤੋਂ ਇਲਾਵਾ ਗੁਰਸ਼ਾਨ ਸਿੰਘ ਅਤੇ ਹਿਮਾਂਸ਼ੀ ਬੈੱਸਟ ਡਰੈੱਸਐਡ ਅਤੇ ਬਲਕਰਨ ਸਿੰਘ ਅਤੇ ਗੁਰਮੰਨਤ ਕੌਰ ਮਿਸਟਰ ਅਤੇ ਮਿਸ ਪਰਫੈਕਟ ਚੁਣੇ ਗਏ |ਇਸ ਤੋਂ ਬਿਨਾਂ ਹੋਰ ਵੀ ਬਹੁਤ ਸਾਰੇ ਵਿਦਿਆਰਥੀਆਂ ਨੂੰ ਵਿਭਿੰਨ ਸੈਸ਼ ਅਤੇ ਬੈਜ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੀ ਮੈਨੇਜਿੰਗ ਡਾਇਰੈਕਟਰ ਸਵਾਤੀ ਅਨੇਜਾ ਨੇ ਆਪਣੇ ਪ੍ਰੇਰਨਾਦਾਇਕ ਸ਼ਬਦਾਂ ਨਾਲ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖ਼ੁਸ਼ਹਾਲ ਭਵਿੱਖ ਲਈ ਦੁਆਵਾਂ ਦਿੱਤੀਆਂ ਅਤੇ ਸੰਤੁਸ਼ਟ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ | ਸਕੂਲ ਦੀ ਪਿ੍ੰਸੀਪਲ ਸ਼ਾਲਿਨੀ ਖੁੱਲਰ ਨੇ ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਆਪਣੇ ਗਿਆਨ ਦੀ ਰੌਸ਼ਨੀ ਪ੍ਰਦਾਨ ਕੀਤੀ |