ਸਾਹਨੇਵਾਲ, 5 ਫਰਵਰੀ (ਹਨੀ ਚਾਠਲੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਨਾਲ ਮਾਨ ਸਰਕਾਰ ਦੀ ਜਿੱਥੇ ਬਹੁਤ ਵੱਡੀ ਹਾਰ ਹੋਈ ਹੈ, ਉੱਥੇ ਸੱਚ ਦੀ ਬਹੁਤ ਵੱਡੀ ਜਿੱਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਹਨੇਵਾਲ ਟਰੱਕ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਭੋਲਾ ਅਤੇ ਯੂਥ ਆਗੂ ਪਦਮਜੀਤ ਸਿੰਘ ਹਰਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਉਨ੍ਹਾਂ ਨੇ ਮਾਨਯੋਗ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਖ਼ਰ ਲੰਮੇ ਸਮੇਂ ਤੋਂ ਬਾਅਦ ਸੱਚ ਦੀ ਬਹੁਤ ਵੱਡੀ ਜਿੱਤ ਹੋਈ ਹੈ ਜਿਸ ਕਰ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ |