ਬੀਜਾ, 5 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਨੂੰ ਸਮਰਪਿਤ ਗੁਰਦੁਆਰਾ ਭਗਤ ਰਵਿਦਾਸ ਸਾਹਿਬ ਪਿੰਡ ਅੜੈ੍ਹਚਾਂ ਵਿਖੇ 22 ਫਰਵਰੀ ਨੂੰ ਕਰਵਾਏ ਜਾ ਰਹੇ ਸੁੰਦਰ ਦਸਤਾਰ ਮੁਕਾਬਲੇ ਸਬੰਧੀ ਸਟਿੱਕਰ ਬਾਬਾ ਜੱਸਾ ਸਿੰਘ ਕਾਰ ਸੇਵਾ ਵਾਲੇ ਤੇ ਸਮਾਜ ਸੇਵੀ ਹਰਮਿੰਦਰ ਸਿੰਘ ਮੰਡੇਰ ਅਮਰੀਕਾ ਨੇ ਜਾਰੀ ਕਰਦਿਆਂ ਆਖਿਆ ਕਿ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਤੇ ਹੋਰ ਸੇਵਾਦਾਰਾਂ ਵਲੋਂ ਚੁੱਕਿਆ ਗਿਆ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ | ਇਸ ਮੌਕੇ ਸਮਾਜ ਸੇਵੀ ਗੁਰਦੀਪ ਸਿੰਘ ਅੜੈ੍ਹਚਾਂ, ਕਰਮ ਸਿੰਘ ਅੜੈ੍ਹਚਾਂ ਅਤੇ ਹੈਂਡ ਗ੍ਰੰਥੀ ਬਾਬਾ ਹਰਜੀਤ ਸਿੰਘ ਬਾਜਵਾ ਨੇ ਦਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮਿ੍ੰਤਸਰ ਸਾਹਿਬ ਤੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ 22 ਫਰਵਰੀ ਨੂੰ ਸਵੇਰੇ 11 ਵਜੇ ਤੋਂ 2 ਵਜੇ ਤੱਕ ਦਸਤਾਰ ਮੁਕਾਬਲੇ ਕਰਵਾਏ ਜਾਣਗੇ | ਰੂਪ ਰੇਖਾ ਵਾਲੇ ਸਟਿੱਕਰ ਜਾਰੀ ਕਰਨ ਮੌਕੇ ਚਰਨਜੀਤ ਸਿੰਘ ਚੰਨੀ ਪਾਇਲ,ਬਾਬਾ ਜੱਸਾ ਸਿੰਘ, ਮੈਨੇਜਰ ਲੱਖਾ ਸਿੰਘ ਬਰਮਾਲੀਪੁਰ, ਹੌਲਦਾਰ ਨਿਰਮਲ ਸਿੰਘ ਬਰਮਾਲੀਪੁਰ, ਗੁਰਪ੍ਰੀਤ ਸਿੰਘ ਬੈਨੀਪਾਲ ਲੈਬੋਟਰੀ ਬਗਲੀ, ਕਾਕਾ ਦੋਰਾਹਾ, ਗੁਰਮੁੱਖ ਸਿੰਘ, ਗੁਰਜਿੰਦਰ ਸਿੰਘ, ਗੁਲਜ਼ਾਰ ਸਿੰਘ, ਦੀਦਾਰ ਸਿੰਘ, ਸੁੱਖਾ ਬੰਬ, ਤਰਨਪ੍ਰੀਤ ਸਿੰਘ ਬੰਬ ਆਦਿ ਹਾਜ਼ਰ ਸਨ |