23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਰਹੀਮਾਬਾਦ ਖ਼ੁਰਦ ਵਿਖੇ ਦੋ ਭਰਾਵਾਂ ਦੇ ਘਰੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

Ad Position 21
No active advertisement
ਅਜੀਤ ਡੈਸਕ 06-02-2026
ਮਾਛੀਵਾੜਾ ਸਾਹਿਬ, 5 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਥਾਣਾ ਮਾਛੀਵਾੜਾ ਅਧੀਨ ਪੈਂਦੇ ਪਿੰਡ ਰਹੀਮਾਬਾਦ ਖ਼ੁਰਦ ਦੇ ਰਹਿਣ ਵਾਲੇ 2 ਸਕੇ ਭਰਾਵਾਂ ਦੇ ਘਰ ਦੇਰ ਰਾਤ ਚੋਰਾਂ ਨੇ ਲੱਖਾਂ ਰੁਪਏ ਦੇ ਗਹਿਣੇ ਤੇ ਕੁੱਝ ਨਕਦੀ ਚੋਰੀ ਕਰ ਲਈ | ਭਰਾ ਜੋਗਿੰਦਰ ਸਿੰਘ ਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਕੱਲ੍ਹ 4 ਜਨਵਰੀ ਨੂੰ ਸ਼ਾਮ 7.30 ਵਜੇ ਦੇ ਕਰੀਬ ਆਪਣੇ ਪਰਿਵਾਰਾਂ ਸਮੇਤ ਮਾਛੀਵਾੜਾ ਵਿਖੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਗਏ ਹੋਏ ਸਨ | ਕਰੀਬ 10.30 ਵਜੇ ਜਦੋਂ ਉਹ ਆਪਣੇ ਪਿੰਡ ਰਹੀਮਾਬਾਦ ਘਰ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਜੋ ਤਾਲਾ ਟੁੱਟਿਆ ਹੋਇਆ ਸੀ ਅਤੇ ਅੰਦਰ ਕਮਰਿਆਂ ਵਿਚ ਦਰਵਾਜੇ ਖੁੱਲ੍ਹੇ ਹੋਏ ਸਨ | ਕਮਰੇ 'ਚ ਪਈਆਂ ਅਲਮਾਰੀਆਂ 'ਚ ਪਏ ਸਮਾਨ ਦੀ ਚੋਰਾਂ ਨੇ ਉਥੱਲ ਪੁਥਲ ਕੀਤੀ ਸੀ | ਉਕਤ ਭਰਾ 'ਚੋਂ ਵੱਡੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਕਮਰੇ 'ਚ ਪਈ ਅਲਮਾਰੀ ਨੂੰ ਤੋੜ ਕੇ ਚੋਰ 21 ਤੋਲੇ ਸੋਨੇ ਦੇ ਗਹਿਣੇ ਅਤੇ ਕਰੀਬ 30 ਤੋਂ 40 ਹਜ਼ਾਰ ਰੁਪਏ ਨਕਦੀ ਚੋਰੀ ਕਰ ਕੇ ਲੈ ਗਏ | ਦੂਸਰੇ ਭਰਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਚੋਰ ਉਸ ਦੇ ਕਮਰੇ 'ਚ ਪਈ ਅਲਮਾਰੀ 'ਚੋਂ ਕਰੀਬ 7 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਕੇ ਲੈ ਗਏ | ਪਰਿਵਾਰ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਵੀ ਉਨ੍ਹਾਂ ਦੇ ਘਰ ਚੋਰੀ ਹੋਈ ਸੀ ਪਰ ਉਸ ਸਮੇਂ ਆਪਣੇ ਤੌਰ 'ਤੇ ਚੋਰ ਨੂੰ ਕਾਬੂ ਕਰ ਸਮਾਨ ਵਾਪਸ ਲੈ ਲਿਆ ਸੀ | ਉਨ੍ਹਾਂ ਕਿਹਾ ਕਿ ਸਾਨੂੰ ਹੁਣ ਵੀ ਉਕਤ ਨੌਜਵਾਨ 'ਤੇ ਹੀ ਸ਼ੱਕ ਹੈ ਜਿਸ ਸਬੰਧੀ ਉਨ੍ਹਾਂ ਪੁਲਿਸ ਨੂੰ ਵੀ ਜਾਣਕਾਰੀ ਦਿੱਤੀ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵਲੋਂ ਵੀ ਮੌਕੇ ਦਾ ਜਾਇਜ਼ਾ ਲਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਪਰਮਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਵਿਚ ਅਨੇਕਾਂ ਆਗੂਆਂ ਵਲੋਂ ਸ਼ਿਰਕਤ ਅਗਲੀ ਖ਼ਬਰ ਨਗਰ ਕੌਂਸਲ ਮਾਛੀਵਾੜਾ ਦੀ ਇਕ ਸਾਲਾ ਕਾਰਗੁਜ਼ਾਰੀ
Ad Position 24