23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪਰਮਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਵਿਚ ਅਨੇਕਾਂ ਆਗੂਆਂ ਵਲੋਂ ਸ਼ਿਰਕਤ

Ad Position 21
No active advertisement
ਅਜੀਤ ਡੈਸਕ 06-02-2026
ਪਾਇਲ, 5 ਫਰਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)-ਘੁਡਾਣੀ ਖ਼ੁਰਦ ਵਿਖੇ ਪਰਮਜੀਤ ਸਿੰਘ ਨਮਿੱਤ ਗੁਰਦੁਆਰਾ ਸਾਹਿਬ ਘੁਡਾਣੀ ਖ਼ੁਰਦ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਮੌਕੇ ਭਾਈ ਰਜਿੰਦਰ ਸਿੰਘ ਦੇ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪਰਮਜੀਤ ਸਿੰਘ ਧਾਰਮਿਕ ਰੁਚੀਆਂ ਵਾਲੇ ਵਿਅਕਤੀ ਸਨ ਤੇ ਉਨ੍ਹਾਂ ਆਪਣਾ ਸਾਰਾ ਜੀਵਨ ਸਿੱਖੀ ਸਿਧਾਂਤਾਂ 'ਤੇ ਪਹਿਰਾ ਦਿੰਦਿਆਂ ਬਤੀਤ ਕੀਤਾ | ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਨਾਲ ਉਨ੍ਹਾਂ ਦੀਆਂ ਅਨੇਕਾਂ ਯਾਦਾਂ ਜੁੜੀਆਂ ਹੋਈਆਂ ਹਨ ਤੇ ਪਿੰਡ ਦੇ ਵਿਕਾਸ ਭਲਾਈ ਕਾਰਜਾਂ ਵਿਚ ਉਨ੍ਹਾਂ ਤੋਂ ਹਮੇਸ਼ਾ ਸਲਾਹ ਲੈਂਦੇ ਹਨ | ਇਸ ਕਰਕੇ ਜਿੱਥੇ ਪਰਿਵਾਰ ਨੂੰ ਉਨ੍ਹਾਂ ਦੇ ਜਾਣ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਮੈਨੂੰ ਵੀ ਨਿੱਜੀ ਤੌਰ 'ਤੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਮਨਜੀਤ ਸਿੰਘ ਮਦਨੀਪੁਰ, ਜਸਵੀਰ ਸਿੰਘ ਨਿਜਾਮਪੁਰ, ਮਨਜੀਤ ਸਿੰਘ ਘੁਡਾਣੀ ਖੁਰਦ, ਗੁਰਿੰਦਰ ਸਿੰਘ, ਚਰਨ ਸਿੰਘ ਸਮੇਤ ਇਲਾਕੇ ਦੇ ਅਨੇਕਾ ਅਕਾਲੀ ਆਗੂ ਅਤੇ ਪੰਚ ਸਰਪੰਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਲਾਪਰਾਂ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਰਹੀਮਾਬਾਦ ਖ਼ੁਰਦ ਵਿਖੇ ਦੋ ਭਰਾਵਾਂ ਦੇ ਘਰੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ
Ad Position 24