ਰਾੜਾ ਸਾਹਿਬ, 5 ਫਰਵਰੀ (ਪ੍ਰੀਤਮ ਸਿੰਘ ਮੁਕੰਦਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਲਾਪਰਾਂ ਅਚਾਨਕ ਅਕਾਲ ਚਲਾਣੇ ਕਰ ਗਏ | ਇਸ ਸਮੇਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਅਤੇ ਇਲਾਕੇ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਉਨ੍ਹਾਂ ਨਾਲ ਦੁਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਦੇ ਸਦੀਵੀ ਵਿਛੋੜੇ ਤੇ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ, ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ, ਮਹੇਸ਼ਇੰਦਰ ਸਿੰਘ ਗਰੇਵਾਲ ਸਾਬਕਾ ਮੰਤਰੀ, ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਪ੍ਰਧਾਨ, ਜਥੇਦਾਰ ਮਨਜੀਤ ਸਿੰਘ ਮਦਨੀਪੁਰ ਇੰਚਾਰਜ ਹਲਕਾ ਪਾਇਲ, ਜਥੇਦਾਰ ਰਘਬੀਰ ਸਿੰਘ ਸਹਾਰਨ ਮਾਜਰਾ ਸ਼੍ਰੋਮਣੀ ਕਮੇਟੀ ਮੈਂਬਰ, ਬਲਵੰਤ ਸਿੰਘ ਘਲੋਟੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਾਬਕਾ ਸਰਪੰਚ ਹਨੀ ਘੁਡਾਣੀ, ਸੀਨੀਅਰ ਆਗੂ ਜਗਦੀਪ ਸਿੰਘ ਲਹਿਲ, ਜੱਥੇਦਾਰ ਪਿ੍ਤਪਾਲ ਸਿੰਘ ਝੱਮਟ ਸਰਕਲ ਪ੍ਰਧਾਨ, ਜਥੇਦਾਰ ਵਿਪਨ ਸੇਠੀ ਦੋਰਾਹਾ, ਜੱਥੇਦਾਰ ਸ਼ਿਵਰਾਜ ਸਿੰਘ ਜੱਲ੍ਹਾ, ਜਗਜੀਤ ਸਿੰਘ ਦੌਲਤਪੁਰ, ਜਸਵੀਰ ਸਿੰਘ ਨਿਜ਼ਾਮਪੁਰ, ਬੇਅੰਤ ਸਿੰਘ ਪੰਧੇਰ ਖੇੜੀ, ਸਰਬਜੀਤ ਸਿੰਘ ਰਾੜਾ ਅਤੇ ਗੁਰਮੀਤ ਸਿੰਘ ਸਾਬਕਾ ਸਰਪੰਚ ਆਦਿ ਨੇ ਉਨ੍ਹਾਂ ਨਾਲ ਦੁਖ ਸਾਂਝਾ ਕੀਤਾ |