23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਚੋਰੀ ਦੀਆਂ ਵਾਰਦਾਤਾਂ ਨਹੀਂ ਹੋਣ ਦਿੱਤੀਆਂ ਜਾਣਗੀਆਂ-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Ad Position 21
No active advertisement
ਵਾਰਡ ਨੰਬਰ 30 ਵਿੱਚ ਚੋਰੀ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਪੁਲਿਸ ਅਧਿਕਾਰੀਆਂ ਨਾਲ ਦੌਰਾ ਕਰਨ ਸਮੇਂ | ਤਸਵੀਰ : ਸੋਨੀ ਗਿੱਲ <br/> 06-02-2026
ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਘਟਨਾਵਾਂ ਵਧਣ ਤੇ ਕੈਬਨਿਟ ਮੰਤਰੀ ਅਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਹਦਾਇਤਾਂ ਕੀਤੀਆਂ ਹਨ ਕਿ ਪੁਲਿਸ ਰਾਤ ਵੇਲੇ ਚੌਕਸੀ ਵਧਾਏ ਅਤੇ ਹਰ ਵਕਤ ਸੜਕਾਂ ਤੇ ਗਲੀਆਂ ਵਿਚ ਗੇੜੇ ਮਾਰੇ ਜਾਣ | ਵਾਰਡ ਨੰਬਰ 30 ਵਿੱਚ ਚੋਰੀ ਦੀਆਂ ਸ਼ਿਕਾਇਤਾਂ ਮਿਲਣ ਕਰ ਕੇ ਮੰਤਰੀ ਸੌਂਦ ਨੇ ਖੁਦ ਮੌਕੇ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਜਤਿੰਦਰ ਪਾਠਕ, ਐਸ. ਪੀ. ਹਰਪਿੰਦਰ ਕੌਰ ਗਿੱਲ, ਡੀ. ਐਸ. ਪੀ ਵਿਨੋਦ ਕੁਮਾਰ, ਸਿਟੀ-1 ਦੇ ਐਸ.ਐਚ. ਓ ਤੋਂ ਇਲਾਵਾ ਭਾਰੀ ਪੁਲੀਸ ਫੋਰਸ ਵੀ ਪੁੱਜੀ ਹੋਈ ਸੀ | ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਚੋਰੀ ਦੀਆਂ ਘਟਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ | ਮੰਤਰੀ ਸੌਂਦ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ | ਤਰੁਨਪ੍ਰੀਤ ਸਿੰਘ ਸੌਂਦ ਨੇ ਪੁਲਿਸ ਅਧਿਕਾਰੀਆਂ ਨੂੰ ਇਲਾਕੇ ਵਿੱਚ ਰਾਤ ਦੀ ਚੌਕਸੀ ਵਧਾਉਣ ਲਈ ਸਪਸ਼ਟ ਹਦਾਇਤਾਂ ਦਿੱਤੀਆਂ | ਇਸ ਤਹਿਤ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਦੀ ਡਿਊਟੀ ਲਗਾਈ ਗਈ ਹੈ, ਜੋ ਰਾਤ ਸਮੇਂ ਗਸ਼ਤ ਕਰਨਗੀਆਂ ਅਤੇ ਸ਼ੱਕੀ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖਣਗੀਆਂ | ਇਸ ਤੋਂ ਮੰਤਰੀ ਸੌਂਦ ਨੇ ਕਿਹਾ ਕਿ ਖੰਨਾ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣਾ ਮੇਰੀ ਸਭ ਤੋਂ ਵੱਡੀ ਪਹਿਲ ਹੈ | ਉਨ੍ਹਾਂ ਕਿਹਾ ਕਿ ਅਪਰਾਧੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਵਿੱਚ ਸੁਰੱਖਿਆ ਅਤੇ ਭਰੋਸਾ ਕਾਇਮ ਰੱਖਿਆ ਜਾਵੇ | ਮੰਤਰੀ ਸੌਂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ | ਉਨ੍ਹਾਂ ਭਰੋਸਾ ਦਿਵਾਇਆ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਸੁਰੱਖਿਆ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਸਰਕਾਰ ਅਤੇ ਪ੍ਰਸ਼ਾਸਨ ਉਸ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ |
Ad Position 22
No active advertisement
ਪਿਛਲੀ ਖ਼ਬਰ ਬੀ. ਪੀ. ਈ. ਓ. ਸੁਖਦੇਵ ਸਿੰਘ ਹਠੂਰੀਏ ਦੀ ਪੁਸਤਕ 'ਵੰਡੀਏ ਹਾਸੇ' ਲੋਕ ਅਰਪਣ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਲਾਪਰਾਂ ਨੂੰ ਸਦਮਾ, ਪਿਤਾ ਦਾ ਦਿਹਾਂਤ
Ad Position 24