23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਖੰਨਾ ਸੰਘਰਸ਼ ਕਮੇਟੀ ਦਾ ਧਰਨਾ 32ਵੇਂ ਦਿਨ 'ਚ ਦਾਖ਼ਲ, ਮਹਾਂ ਪੰਚਾਇਤ ਕਰਕੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 06-02-2026
ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਸੰਘਰਸ਼ ਕਮੇਟੀ ਵੱਲੋਂ ਖੰਨਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਅਤੇ ਬੁਲੇ੍ਹਪੁਰ ਇਲਾਕੇ ਵਿੱਚ ਬਣ ਰਹੇ ਨਵੇਂ ਕੋਰਟ ਕੰਪਲੈਕਸ ਦੇ ਵਿਰੋਧ ਵਿੱਚ ਖੰਨਾ ਦੇ ਐਸ. ਡੀ. ਐਮ ਦਫ਼ਤਰ ਦੇ ਬਾਹਰ ਲਗਾਤਾਰ 32ਵੇਂ ਦਿਨ ਵੀ ਰੋਜ਼ਾਨਾ ਧਰਨਾ ਪ੍ਰਦਰਸ਼ਨ ਜਾਰੀ ਰਿਹਾ | ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਗਈ | ਧਰਨਾਕਾਰੀਆਂ ਨੇ ਕਿਹਾ ਕਿ ਖੰਨਾ ਇੱਕ ਵੱਡਾ ਉਦਯੋਗਿਕ ਅਤੇ ਆਬਾਦੀ ਵਾਲਾ ਸ਼ਹਿਰ ਹੈ, ਜਿਸ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਹਰੇਕ ਚੋਣਾਂ ਦੌਰਾਨ ਕੀਤੀ ਜਾਂਦੀ ਰਹੀ ਹੈ, ਪਰ ਅੱਜ ਤੱਕ ਕਿਸੇ ਵੀ ਸਰਕਾਰ ਜਾਂ ਰਾਜਨੀਤਿਕ ਪਾਰਟੀ ਨੇ ਇਸ ਮੰਗ ਨੂੰ ਪੂਰਾ ਨਹੀਂ ਕੀਤਾ | ਇਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ ਅਤੇ ਮਜਬੂਰਨ ਇਹ ਲੰਮਾ ਸੰਘਰਸ਼ ਛੇੜਿਆ ਗਿਆ ਹੈ | ਅੱਜ ਇਸ ਮਾਮਲੇ ਨੂੰ ਲੈ ਕੇ ਖੰਨਾ ਸੰਘਰਸ਼ ਕਮੇਟੀ ਵੱਲੋਂ ਇੱਕ ਮਹਾਂ ਪੰਚਾਇਤ ਵੀ ਬੁਲਾਈ ਗਈ, ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ | ਮਹਾਂ ਪੰਚਾਇਤ ਦੌਰਾਨ ਸੰਘਰਸ਼ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਅਗਲੀ ਰਣਨੀਤੀ ਤੈਅ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਦਰਬਾਰ ਸਾਹਿਬ ਵਿਖੇ ਅਰਦਾਸ ਵਿਚ ਸ਼ਾਮਿਲ ਹੋਣ ਲਈ ਭਾ. ਕਿ. ਯੂ. (ਲੱਖੋਵਾਲ) ਦਾ ਵੱਡਾ ਜਥਾ ਹੋਵੇਗਾ ਰਵਾਨਾ ਅਗਲੀ ਖ਼ਬਰ ਕੈਂਬਰਿਜ ਮਾਡਰਨ ਸੀ. ਸੈਕੰ. ਸਕੂਲ ਚੋਮੋਂ ਮਲੌਦ ਦੇ ਸਿਲਵਰ ਜੁਬਲੀ ਸਮਾਗਮ ਕੱਲ੍ਹ - ਪਿ੍ੰ. ਮੋਦਗਿੱਲ
Ad Position 24